ਵੋਟਰ ਲਿਸਟ ’ਚ ਗੜਬੜੀ! ਚੋਣ ਕਮਿਸ਼ਨ ਵੱਲੋਂ 2 ਅਧੀਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ, ਕਾਨੂੰਨੀ ਕਾਰਵਾਈ ਦੇ ਵੀ ਨਿਰਦੇਸ਼

Top Trending News ਦਿੱਲੀ ਰਾਸ਼ਟਰੀ

 

ਵੋਟਰ ਲਿਸਟ ’ਚ ਗੜਬੜੀ! ਚੋਣ ਕਮਿਸ਼ਨ ਵੱਲੋਂ 2 ਅਧੀਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ, ਕਾਨੂੰਨੀ ਕਾਰਵਾਈ ਦੇ ਵੀ ਨਿਰਦੇਸ਼

ਨਵੀਂ ਦਿੱਲੀ 2 ਨਵੰਬਰ 2026

ਉੱਤਰ ਪ੍ਰਦੇਸ਼ ਦੇ 127-ਪੀਲੀਭੀਤ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਵਿੱਚ ਸਾਹਮਣੇ ਆਈਆਂ ਬੇਨਿਯਮੀਆਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਸਖ਼ਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਜਾਂਚ ਰਿਪੋਰਟ ਦਾ ਨੋਟਿਸ ਲੈਂਦਿਆਂ ਕਮਿਸ਼ਨ ਨੇ ਕਥਿਤ ਤੌਰ ’ਤੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਨ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ।

ਉੱਤਰ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਨੂੰ ਭੇਜੇ ਗਏ ਅਧਿਕਾਰਤ ਪੱਤਰ ਵਿੱਚ ਕਮਿਸ਼ਨ ਨੇ 127-ਪੀਲੀਭੀਤ ਵਿਧਾਨ ਸਭਾ ਹਲਕੇ ਦੇ ਦੋਵੇਂ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ERO) ਮਯੰਕ ਗੋਸਵਾਮੀ ਅਤੇ ਹੇਮੰਤ ਚੌਧਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਦੇ ਨਾਲ ਹੀ ਦੋਵਾਂ ਅਧਿਕਾਰੀਆਂ ਵਿਰੁੱਧ ਦੋਸ਼ ਪੱਤਰ (ਚਾਰਜਸ਼ੀਟ) ਤਿਆਰ ਕਰਕੇ ਅਗਲੀ ਜਾਂਚ ਅਤੇ ਸਮੀਖਿਆ ਲਈ ਚੋਣ ਕਮਿਸ਼ਨ ਨੂੰ ਭੇਜਣ ਲਈ ਵੀ ਕਿਹਾ ਗਿਆ ਹੈ।

ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਉਸ ਦੀ ਪਹਿਲਾਂ ਤੋਂ ਮਨਜ਼ੂਰੀ ਲਏ ਬਿਨਾਂ ਦੋਵਾਂ ਅਧਿਕਾਰੀਆਂ ਨੂੰ ਮੁੜ ਬਹਾਲ ਨਹੀਂ ਕੀਤਾ ਜਾ ਸਕੇਗਾ। ਇਸ ਕਾਰਵਾਈ ਨੂੰ ਵੋਟਰ ਸੂਚੀਆਂ ਦੀ ਤਿਆਰੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।