ਦੀਵਾਲੀ ਤੋਂ ਪਹਿਲਾਂ ਹੀ ਦਿੱਲੀ ਦੀ ਹਵਾ ਹੋਈ ਜ਼ਹਿਰੀਲੀ

Top Trending News ਦਿੱਲੀ ਰਾਸ਼ਟਰੀ

 

ਦੀਵਾਲੀ ਤੋਂ ਪਹਿਲਾਂ ਹੀ ਦਿੱਲੀ ਦੀ ਹਵਾ ਹੋਈ ਜ਼ਹਿਰੀਲੀ

ਦਿੱਲੀ ਵਿੱਚ AQI 349 ਤੱਕ ਪਹੁੰਚਿਆ; ਪ੍ਰਦੂਸ਼ਣ ਵਧਣ ਦਾ ਖ਼ਦਸ਼ਾ

ਨਵੀਂ ਦਿੱਲੀ 2 ਨਵੰਬਰ 2026

ਦੀਵਾਲੀ ਤੋਂ ਕਰੀਬ ਇਕ ਹਫ਼ਤਾ ਪਹਿਲਾਂ ਹੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਪਿਛਲੇ ਹਫ਼ਤੇ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਪ੍ਰਦੂਸ਼ਣ ਤੋਂ ਮਿਲੀ ਰਾਹਤ ਹੁਣ ਖ਼ਤਮ ਹੋਣ ਲੱਗੀ ਹੈ। ਐਤਵਾਰ ਸਵੇਰ ਤੋਂ ਹੀ ਰਾਜਧਾਨੀ ਦੇ ਆਸਮਾਨ ਵਿੱਚ ਧੁੰਦ ਦੀ ਮੋਟੀ ਪਰਤ ਛਾਈ ਰਹੀ ਅਤੇ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ ਵਿੱਚ ਪਹੁੰਚ ਗਈ।

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ, ਸੋਮਵਾਰ ਨੂੰ ਦਿੱਲੀ ਦੇ ਅਕਸ਼ਰਧਾਮ ਇਲਾਕੇ ਵਿੱਚ ਔਸਤ ਹਵਾ ਗੁਣਵੱਤਾ ਸੂਚਕ ਅੰਕ (AQI) 349 ਦਰਜ ਕੀਤਾ ਗਿਆ। ਇਸੇ ਤਰ੍ਹਾਂ ਇੰਡੀਆ ਗੇਟ ਅਤੇ ਜਨਪਥ ਦੇ ਆਲੇ-ਦੁਆਲੇ AQI 335 ਰਿਹਾ। ਇਹ ਦੋਵੇਂ ਅੰਕੜੇ ਹਵਾ ਦੀ ਖ਼ਰਾਬ ਗੁਣਵੱਤਾ ਨੂੰ ਦਰਸਾਉਂਦੇ ਹਨ।

ਮੌਸਮ ਅਤੇ ਪ੍ਰਦੂਸ਼ਣ ਸਬੰਧੀ ਪੂਰਵ ਅਨੁਮਾਨਾਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਹੋਰ ਵਿਗੜ ਸਕਦੀ ਹੈ। ਇਸ ਦੇ ਮੱਦੇਨਜ਼ਰ ਦਿੱਲੀ ਵਿੱਚ ਸਰਦ ਰੁੱਤ ਪ੍ਰਦੂਸ਼ਣ ਕੰਟਰੋਲ ਯੋਜਨਾ ਤਹਿਤ ਸਖ਼ਤ ਪਾਬੰਦੀਆਂ ਵੀ ਲਾਗੂ ਕਰ ਦਿੱਤੀਆਂ ਗਈਆਂ ਹਨ। ਦੀਵਾਲੀ ਨੇੜੇ ਆਉਣ ਦੇ ਨਾਲ ਪ੍ਰਦੂਸ਼ਣ ਦਾ ਪੱਧਰ ਹੋਰ ਵਧਣ ਦੀ ਚਿੰਤਾ ਪ੍ਰਗਟਾਈ ਜਾ ਰਹੀ ਹੈ।