ਵੱਡੀ ਖ਼ਬਰ: ਅਮਰੀਕਾ ਦੇ ਫਲੋਰਿਡਾ ’ਚ ਭਿਆਨਕ ਜਹਾਜ਼ ਹਾਦਸਾ, ਬਿਜ਼ਨਸ ਜੈੱਟ ’ਚ ਸਵਾਰ ਸਾਰੇ 9 ਲੋਕਾਂ ਦੀ ਮੌਤ

Top Trending News ਕੌਮਾਂਤਰੀ

 

ਵੱਡੀ ਖ਼ਬਰ: ਅਮਰੀਕਾ ਦੇ ਫਲੋਰਿਡਾ ’ਚ ਭਿਆਨਕ ਜਹਾਜ਼ ਹਾਦਸਾ, ਬਿਜ਼ਨਸ ਜੈੱਟ ’ਚ ਸਵਾਰ ਸਾਰੇ 9 ਲੋਕਾਂ ਦੀ ਮੌਤ

ਫਲੋਰਿਡਾ 2 ਨਵੰਬਰ 2026

ਅਮਰੀਕਾ ਦੇ ਫਲੋਰਿਡਾ ਸ਼ਹਿਰ ਵਿੱਚ ਇੱਕ ਭਿਆਨਕ ਜਹਾਜ਼ ਹਾਦਸਾ ਵਾਪਰਿਆ ਹੈ, ਜਿਸ ਵਿੱਚ ਬਿਜ਼ਨਸ ਜੈੱਟ ’ਚ ਸਵਾਰ ਸਾਰੇ 9 ਲੋਕਾਂ ਦੀ ਮੌਤ ਹੋ ਗਈ। ਇਹ ਜਹਾਜ਼ ਟੈਕਸਾਸ ਦੇ ਆਸਟਿਨ ਤੋਂ ਬਹਾਮਾਸ ਲਈ ਰਵਾਨਾ ਹੋਇਆ ਸੀ, ਪਰ ਮੰਜ਼ਿਲ ’ਤੇ ਪਹੁੰਚਣ ਤੋਂ ਪਹਿਲਾਂ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ।

ਮੁੱਢਲੀ ਜਾਣਕਾਰੀ ਅਨੁਸਾਰ, ਲੈਂਡਿੰਗ ਤੋਂ ਪਹਿਲਾਂ ਬਿਜ਼ਨਸ ਜੈੱਟ ਰਿਹਾਇਸ਼ੀ ਇਲਾਕੇ ਵਿੱਚੋਂ ਲੰਘਦੀ ਇੱਕ ਵਿਅਸਤ ਸੜਕ ’ਤੇ ਆ ਡਿੱਗਿਆ। ਜਹਾਜ਼ ਦੇ ਜ਼ਮੀਨ ਨਾਲ ਟਕਰਾਉਂਦਿਆਂ ਹੀ ਉਸ ਨੂੰ ਭਿਆਨਕ ਅੱਗ ਲੱਗ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਜਹਾਜ਼ ਦੇ ਡਿੱਗਣ ਕਾਰਨ ਜ਼ਮੀਨ ਵਿੱਚ ਡੂੰਘਾ ਟੋਆ ਪੈ ਗਿਆ।

ਰਾਹਤ ਦੀ ਗੱਲ ਇਹ ਰਹੀ ਕਿ ਜਹਾਜ਼ ਹੇਠਾਂ ਡਿੱਗਦੇ ਸਮੇਂ ਰਿਹਾਇਸ਼ੀ ਇਲਾਕੇ ਦੇ ਘਰਾਂ ਨਾਲ ਨਹੀਂ ਟਕਰਾਇਆ, ਜਿਸ ਕਾਰਨ ਵੱਡੇ ਪੱਧਰ ’ਤੇ ਹੋਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਹਾਲਾਂਕਿ, ਜਹਾਜ਼ ਵਿੱਚ ਸਵਾਰ ਕਿਸੇ ਵੀ ਵਿਅਕਤੀ ਦੀ ਜਾਨ ਨਹੀਂ ਬਚ ਸਕੀ।

ਹਾਦਸੇ ਤੋਂ ਬਾਅਦ ਅਮਰੀਕਾ ਦੀ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਅਤੇ ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ (NTSB) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਵਿੱਚ ਜੁਟੇ ਹੋਏ ਹਨ।