Breaking: ਇੱਕੋ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ ਮਿਲੀਆਂ, ਚਾਰ ਦਾ ਗਲਾ ਵੱਢ ਕੇ ਕਤਲ; ਮੁਲਜ਼ਮ ਨੇ ਰੇਲਵੇ ਟਰੈਕ ’ਤੇ ਕੀਤੀ ਖ਼ੁਦਕੁਸ਼ੀ!

Top Trending News ਰਾਸ਼ਟਰੀ

 

Breaking: ਇੱਕੋ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ ਮਿਲੀਆਂ, ਚਾਰ ਦਾ ਗਲਾ ਵੱਢ ਕੇ ਕਤਲ; ਮੁਲਜ਼ਮ ਨੇ ਰੇਲਵੇ ਟਰੈਕ ’ਤੇ ਕੀਤੀ ਖ਼ੁਦਕੁਸ਼ੀ!

ਭੋਪਾਲ 2 ਨਵੰਬਰ 2026

ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ।

ਮੁੱਢਲੀ ਜਾਣਕਾਰੀ ਅਨੁਸਾਰ, ਪਰਿਵਾਰ ਦੇ ਚਾਰ ਮੈਂਬਰਾਂ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ, ਜਦਕਿ ਇਸ ਘਟਨਾ ਨੂੰ ਅੰਜਾਮ ਦੇਣ ਦੇ ਸ਼ੱਕੀ ਮੁਲਜ਼ਮ ਨੇ ਵੀ ਖ਼ੁਦਕੁਸ਼ੀ ਕਰ ਲਈ। ਮੁਲਜ਼ਮ ਦੀ ਲਾਸ਼ ਰੇਲਵੇ ਟਰੈਕ ਤੋਂ ਬਰਾਮਦ ਹੋਈ ਹੈ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਪਰਿਵਾਰ ਦੇ ਚਾਰ ਮੈਂਬਰਾਂ ਦੀ ਹੱਤਿਆ ਪਿੱਛੇ ਕੀ ਕਾਰਨ ਸੀ ਅਤੇ ਮੁਲਜ਼ਮ ਨੇ ਇਹ ਕਦਮ ਕਿਉਂ ਚੁੱਕਿਆ।

ਇਸ ਘਟਨਾ ਨੇ ਇਲਾਕੇ ਦੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਪੁਲਿਸ ਜਾਂਚ ਤੋਂ ਬਾਅਦ ਹੀ ਘਟਨਾ ਨਾਲ ਜੁੜੇ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।