ਪੰਜਾਬ ਦੇ 801 ਨੌਜਵਾਨਾਂ ਨੂੰ ਮਿਲਣਗੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ, CM ਮਾਨ ਮੋਹਾਲੀ ’ਚ ਕਰਨਗੇ ਸਮਾਗਮ

Top Trending News ਪੰਜਾਬ

 

ਪੰਜਾਬ ਦੇ 801 ਨੌਜਵਾਨਾਂ ਨੂੰ ਮਿਲਣਗੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ, CM ਮਾਨ ਮੋਹਾਲੀ ’ਚ ਕਰਨਗੇ ਸਮਾਗਮ

ਮੋਹਾਲੀ, 3 ਨਵੰਬਰ 2026: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਅੱਜ ਮੋਹਾਲੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਚੁਣੇ ਗਏ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਨਿਯੁਕਤੀਆਂ 10 ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੀਤੀਆਂ ਜਾਣਗੀਆਂ। ਇਸ ਮੌਕੇ ਮੁੱਖ ਮੰਤਰੀ ਨਵੇਂ ਨਿਯੁਕਤ ਹੋਣ ਵਾਲੇ ਨੌਜਵਾਨਾਂ ਨਾਲ ਗੱਲਬਾਤ ਵੀ ਕਰਨਗੇ।

ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਸਾਲ 2022 ਤੋਂ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ ਕੁੱਲ 71,777 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਰਕਾਰ ਇਸ ਨੂੰ ਆਪਣੇ ਰੁਜ਼ਗਾਰ ਮੁਹਿੰਮ ਦਾ ਅਹਿਮ ਹਿੱਸਾ ਦੱਸ ਰਹੀ ਹੈ।

ਇਸ ਮੌਕੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਸਰਕਾਰ ਦਾ ਕਹਿਣਾ ਹੈ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦਾ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।