ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੇ ਐਲਾਨ ਕਰ ਸਕਦੇ ਨੇ CM ਮਾਨ; ਬੁਲਾਈ ਅਹਿਮ ਪ੍ਰੈੱਸ ਕਾਨਫ਼ਰੰਸ

Top Trending News ਪੰਜਾਬ

 

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੇ ਐਲਾਨ ਕਰ ਸਕਦੇ ਨੇ CM ਮਾਨ; ਬੁਲਾਈ ਅਹਿਮ ਪ੍ਰੈੱਸ ਕਾਨਫ਼ਰੰਸ

ਚੰਡੀਗੜ੍ਹ 4 ਨਵੰਬਰ 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕਰਨਗੇ। ਇਸ ਦੌਰਾਨ ਉਹ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਕੁਝ ਅਹਿਮ ਐਲਾਨ ਕਰ ਸਕਦੇ ਹਨ। ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਸੂਬਾ ਸਰਕਾਰ ਵੱਲੋਂ ਕੋਈ ਵੱਡੀ ਸੌਗਾਤ ਮਿਲਣ ਦੀ ਆਸ ਜਤਾਈ ਜਾ ਰਹੀ ਹੈ।

ਸੂਤਰਾਂ ਅਨੁਸਾਰ ਮੁੱਖ ਮੰਤਰੀ ਦੀ ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਨਾਲ ਜੁੜੇ ਮਸਲਿਆਂ ਬਾਰੇ ਅਹਿਮ ਫ਼ੈਸਲਿਆਂ ਦਾ ਐਲਾਨ ਹੋ ਸਕਦਾ ਹੈ। ਹਾਲਾਂਕਿ ਸਰਕਾਰ ਵੱਲੋਂ ਸੰਭਾਵਿਤ ਐਲਾਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ਤੋਂ ਰਾਹਤ ਦੀ ਉਮੀਦ ਕਰ ਰਹੇ ਹਨ। ਅਜਿਹੇ ਵਿੱਚ ਮੁੱਖ ਮੰਤਰੀ ਦੀ ਅੱਜ ਹੋਣ ਵਾਲੀ ਪ੍ਰੈੱਸ ਕਾਨਫ਼ਰੰਸ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਹੁਣ ਦੇਖਣਾ ਹੋਵੇਗਾ ਕਿ ਦੀਵਾਲੀ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਲਈ ਕਿਹੜੇ ਐਲਾਨ ਕਰਦੀ ਹੈ।