ਰਾਹੁਲ ਗਾਂਧੀ ਦੀ ਰੈਲੀ ਤੋਂ ਬਾਅਦ ਕਾਂਗਰਸ ਨਾਲ ਸਬੰਧਤ 100 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ; ਵਿਧਾਇਕ ਭਰਾਜ ਨੇ ਕੀਤਾ ਸਵਾਗਤ

Top Trending News ਪੰਜਾਬ
  • ਰਾਹੁਲ ਗਾਂਧੀ ਦੀ ਰੈਲੀ ਤੋਂ ਬਾਅਦ ਕਾਂਗਰਸ ਨਾਲ ਸਬੰਧਤ 100 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ; ਵਿਧਾਇਕ ਭਰਾਜ ਨੇ ਕੀਤਾ ਸਵਾਗਤ
  • ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਦਿੱਤਾ ਭਰੋਸਾ
  • ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕਰਨ ਦਾ ਦਿੱਤਾ ਸੱਦਾ

ਸੰਗਰੂਰ, 04 ਨਵੰਬਰ (ਦੇਸ਼ ਕਲਿੱਕ ਬਿਊਰੋ): ਰਾਹੁਲ ਗਾਂਧੀ ਦੀ ਰੈਲੀ ਤੋਂ ਬਾਅਦ ਕਾਂਗਰਸ ਨਾਲ ਸਬੰਧਤ 100 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਵਿਧਾਨ ਸਭਾ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਵਿਧਾਇਕ ਭਰਾਜ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਸ਼ਮੂਲੀਅਤ ਨਾਲ ਹਲਕਾ ਸੰਗਰੂਰ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਸੱਦਾ ਦਿੱਤਾ ਕਿ ਉਹ ਸਥਾਨਕ ਵਰਕਰਾਂ ਨਾਲ ਮਿਲ ਕੇ ਆਪਣੇ ਇਲਾਕਿਆਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਸਾਹਮਣੇ ਲਿਆਉਣ, ਤਾਂ ਜੋ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਸਕੇ।

ਭਰਾਜ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀਆਂ ਤਰਜੀਹਾਂ ਤੈਅ ਕਰਨ ਵਿੱਚ ਸਥਾਨਕ ਵਸਨੀਕਾਂ ਦੀ ਰਾਏ ਅਹਿਮ ਹੈ ਅਤੇ ਲੋਕਾਂ ਵੱਲੋਂ ਦਿੱਤੇ ਸੁਝਾਅ ਇਲਾਕੇ ਦੀਆਂ ਅਸਲ ਲੋੜਾਂ ਸਮਝਣ ਵਿੱਚ ਮਦਦ ਕਰਦੇ ਹਨ।

ਵਿਧਾਇਕ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਮੈਂਬਰਾਂ ਨੂੰ ਸਥਾਨਕ ਪੱਧਰ ਦੀਆਂ ਸਰਗਰਮੀਆਂ ਵਿੱਚ ਨਾਲ ਲੈ ਕੇ ਚੱਲਣ ਅਤੇ ਲੋਕਾਂ ਤੱਕ ਸਰਕਾਰੀ ਭਲਾਈ ਸਕੀਮਾਂ ਦੀ ਜਾਣਕਾਰੀ ਪਹੁੰਚਾਉਣ ਵਿੱਚ ਸਹਿਯੋਗ ਕਰਨ। ਉਨ੍ਹਾਂ ਨੇ ਸ਼ਾਮਲ ਹੋਏ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਲੋਕ ਮਸਲਿਆਂ ਦੇ ਹੱਲ ਲਈ ਸਾਰਿਆਂ ਦੇ ਸਹਿਯੋਗ ਨਾਲ ਕੰਮ ਕੀਤਾ ਜਾਵੇਗਾ।

ਇਸ ਮੌਕੇ ਸੰਗਠਨ ਇੰਚਾਰਜ ਵਿਕਰਮ ਨਰਟੇ,ਪ੍ਰਧਾਨ ਅਵਤਾਰ ਤਾਰੀ, ਐਮ ਸੀ ਵਿੱਕੀ ਸੰਗਰੂਰ,ਸੁਖਵਿੰਦਰ ਮਾਨ,ਲੱਖਾ ਫੱਗੂਵਾਲ, ਐਮ ਸੀ ਰਾਜ ਨਫਰੀਆ, ਤੇਜਵਿੰਦਰ ਸਿੰਘ,ਚਮਕੌਰ ਖੇੜੀ ਚੰਦਵਾ ਹਾਜ਼ਰ ਸਨ।