ਦਿੱਲੀ ਪ੍ਰਦੂਸ਼ਣ ਲਈ ਪੰਜਾਬ ਦੀ ਪਰਾਲੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮਨਜਿੰਦਰ ਸਿਰਸਾ ਨੇ CM ਮਾਨ ਨੂੰ ਘੇਰਿਆ

Top Trending News ਪੰਜਾਬ ਰਾਸ਼ਟਰੀ

ਦਿੱਲੀ ਪ੍ਰਦੂਸ਼ਣ ਲਈ ਪੰਜਾਬ ਦੀ ਪਰਾਲੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮਨਜਿੰਦਰ ਸਿਰਸਾ ਨੇ CM ਮਾਨ ਨੂੰ ਘੇਰਿਆ

ਨਵੀਂ ਦਿੱਲੀ, 5 ਨਵੰਬਰ 2026: ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ ਹੈ। ਸ਼ਾਸਤਰੀ ਪਾਰਕ ਸਥਿਤ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕਰਨ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਦਿੱਲੀ ਦੀ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ ਹੈ।

ਸਿਰਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਕਹਿਣਾ ਸਹੀ ਨਹੀਂ ਕਿ ਪੰਜਾਬ ਵਿੱਚ ਝੋਨੇ ਦੀ ਕਟਾਈ ਸ਼ੁਰੂ ਨਹੀਂ ਹੋਈ। ਉਨ੍ਹਾਂ ਮੁਤਾਬਕ ਪੰਜਾਬ ਸਰਕਾਰ ਦੇ ਅੰਕੜਿਆਂ ਅਨੁਸਾਰ 70 ਫ਼ੀਸਦੀ ਝੋਨੇ ਦੀ ਕਟਾਈ ਹੋ ਚੁੱਕੀ ਹੈ। ਉਨ੍ਹਾਂ ਬਠਿੰਡਾ ਅਤੇ ਤਲਵੰਡੀ ਸਾਬੋ ਵਿੱਚ ਪ੍ਰਦੂਸ਼ਣ ਦੇ ਉੱਚੇ ਅੰਕੜਿਆਂ ਦਾ ਵੀ ਹਵਾਲਾ ਦਿੱਤਾ।

ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ 30 ਅਕਤੂਬਰ ਨੂੰ 60 ਸੀ, ਜੋ 31 ਅਕਤੂਬਰ ਨੂੰ 117 ਅਤੇ ਅਗਲੇ ਦਿਨਾਂ ਵਿੱਚ ਵਧ ਕੇ 350 ਦੇ ਨੇੜੇ ਪਹੁੰਚ ਗਿਆ।

ਸਿਰਸਾ ਨੇ ਦੱਸਿਆ ਕਿ 3 ਨਵੰਬਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 584 ਘਟਨਾਵਾਂ ਦਰਜ ਹੋਈਆਂ, ਜੋ ਉਨ੍ਹਾਂ ਮੁਤਾਬਕ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਸਿਹਤ ਅਤੇ ਹਵਾ ਪ੍ਰਦੂਸ਼ਣ ਦੇ ਮੁੱਦੇ ’ਤੇ ਜਵਾਬਦੇਹ ਬਣਨ ਦੀ ਮੰਗ ਕੀਤੀ।