ਪੰਜਾਬ ਦੀ ਸਿਆਸਤ ’ਚ ਵੱਡਾ ਫੇਰਬਦਲ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪੁੱਤਰ ਸਮੇਤ ਅਕਾਲੀ ਦਲ ਬਾਦਲ ’ਚ ਕਰਨਗੇ ਘਰ ਵਾਪਸੀ

Top Trending News ਪੰਜਾਬ

ਪੰਜਾਬ ਦੀ ਸਿਆਸਤ ’ਚ ਵੱਡਾ ਫੇਰਬਦਲ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪੁੱਤਰ ਸਮੇਤ ਅਕਾਲੀ ਦਲ ਬਾਦਲ ’ਚ ਕਰਨਗੇ ਘਰ ਵਾਪਸੀ

ਚੰਡੀਗੜ੍ਹ, 6 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਉਣ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਹੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸਮਰਥਕਾਂ ਸਮੇਤ ਮੁੜ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਦੀ ਇਹ ਵਾਪਸੀ ਦੁਪਹਿਰ ਸਮੇਂ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਚੰਦੂਮਾਜਰਾ ਪਰਿਵਾਰ ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਸ਼ਾਮਲ ਹੋ ਗਿਆ ਸੀ। ਹਾਲਾਂਕਿ, ਪਾਰਟੀ ਅੰਦਰ ਵਿਚਾਰਧਾਰਕ ਮਤਭੇਦ ਅਤੇ ਸਿਆਸੀ ਸਥਿਤੀਆਂ ਦੇ ਮੱਦੇਨਜ਼ਰ ਉਨ੍ਹਾਂ ਨੇ ਮੁੜ ਅਕਾਲੀ ਦਲ ਬਾਦਲ ਵਿੱਚ ਜਾਣ ਦਾ ਫ਼ੈਸਲਾ ਕੀਤਾ ਹੈ।

ਇਸ ਘਰ ਵਾਪਸੀ ਦੌਰਾਨ ਚੰਦੂਮਾਜਰਾ ਪਰਿਵਾਰ ਦੇ ਨਾਲ ਉਨ੍ਹਾਂ ਦੇ ਕਈ ਸਮਰਥਕ ਅਤੇ ਵਰਕਰ ਵੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਣਗੇ।

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਵਾਪਸੀ ਨੂੰ ਅਕਾਲੀ ਦਲ ਬਾਦਲ ਲਈ ਅਹਿਮ ਸਿਆਸੀ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਫ਼ੈਸਲੇ ਨਾਲ ਪੰਜਾਬ ਦੀ ਅਕਾਲੀ ਸਿਆਸਤ ਅਤੇ ਪਾਰਟੀ ਦੇ ਸਿਆਸੀ ਸਮੀਕਰਨਾਂ ’ਤੇ ਕੀ ਅਸਰ ਪੈਂਦਾ ਹੈ।