ਕੀ ਬੀਬੀ ਜਗੀਰ ਕੌਰ ਦੀ ਅਕਾਲੀ ਦਲ ’ਚ ਹੋਵੇਗੀ ਵਾਪਸੀ!

Top Trending News ਪੰਜਾਬ

 

ਕੀ ਬੀਬੀ ਜਗੀਰ ਕੌਰ ਦੀ ਅਕਾਲੀ ਦਲ ’ਚ ਹੋਵੇਗੀ ਵਾਪਸੀ!

ਚੰਡੀਗੜ੍ਹ 7 ਨਵੰਬਰ 2026

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਵਿੱਚ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆ ਰਿਹਾ ਹੈ। ਸਾਬਕਾ ਅਕਾਲੀ ਵਿਧਾਇਕਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਇੱਕ ਮੀਡੀਆ ਰਿਪੋਰਟ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਨੇਤਾ ਨੇ ਇਸ ਘਟਨਾਕ੍ਰਮ ਦੀ ਪੁਸ਼ਟੀ ਕੀਤੀ ਹੈ।

ਬੀਬੀ ਜਗੀਰ ਕੌਰ ਦੀ ਵਾਪਸੀ ਦੀਆਂ ਚਰਚਾਵਾਂ ਅਜਿਹੇ ਸਮੇਂ ਤੇਜ਼ ਹੋਈਆਂ ਹਨ, ਜਦੋਂ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੀ ਵਾਪਸੀ ਨੂੰ ਪਾਰਟੀ ਲਈ ਅਹਿਮ ਸਿਆਸੀ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ।

ਇਨ੍ਹਾਂ ਦੋਵਾਂ ਆਗੂਆਂ ਦੀ ਵਾਪਸੀ ਨਾਲ ਪੰਜਾਬ ਦੀ ਅਕਾਲੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਆਗੂਆਂ ਦੇ ਮੁੜ ਇਕਜੁੱਟ ਹੋਣ ਦੀਆਂ ਕੋਸ਼ਿਸ਼ਾਂ ਵਜੋਂ ਵੀ ਇਸ ਘਟਨਾਕ੍ਰਮ ਨੂੰ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਬੀਬੀ ਜਗੀਰ ਕੌਰ ਦੀ ਵਾਪਸੀ ਸਬੰਧੀ ਅਧਿਕਾਰਤ ਐਲਾਨ ਦੀ ਉਡੀਕ ਹੈ।