Big Update: ਪਰਵਿੰਦਰ ਝੋਟੇ ਦਾ ਅਜੇ ਨਹੀਂ ਹੋ ਸਕਿਆ ਪੋਸਟਮਾਰਟਮ!

Top Trending News ਪੰਜਾਬ

 

Big Update: ਪਰਵਿੰਦਰ ਝੋਟੇ ਦਾ ਅਜੇ ਨਹੀਂ ਹੋ ਸਕਿਆ ਪੋਸਟਮਾਰਟਮ!

ਚੰਡੀਗੜ੍ਹ 7 ਨਵੰਬਰ 2026

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਅਜੇ ਤੱਕ ਨਹੀਂ ਹੋ ਸਕਿਆ। ਪੀਜੀਆਈ ਚੰਡੀਗੜ੍ਹ ਵਿਖੇ ਮ੍ਰਿਤਕ ਦੇਹ ਦੇ ਪੋਸਟਮਾਰਟਮ ਦੀ ਉਡੀਕ ਕਰ ਰਹੇ ਪਰਿਵਾਰਕ ਮੈਂਬਰਾਂ ਅਤੇ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਅਜੇ ਹੋਰ ਇੰਤਜ਼ਾਰ ਕਰਨਾ ਪੈ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੋਸਟਮਾਰਟਮ ਦੀ ਪ੍ਰਕਿਰਿਆ ਹਾਲੇ ਤੱਕ ਪੂਰੀ ਨਹੀਂ ਹੋ ਸਕੀ। ਉਨ੍ਹਾਂ ਮੁਤਾਬਕ ਅੱਜ ਡਾਕਟਰਾਂ ਦੀ ਟੀਮ ਵੱਲੋਂ ਇੱਕ ਵਾਰ ਫਿਰ ਮ੍ਰਿਤਕ ਦੇਹ ਦੀ ਜਾਂਚ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਟੀਮ ਵੱਲੋਂ ਕੀਤੀ ਜਾਣ ਵਾਲੀ ਇਸ ਜਾਂਚ ਤੋਂ ਬਾਅਦ ਹੀ ਪੋਸਟਮਾਰਟਮ ਸਬੰਧੀ ਅਗਲੀ ਕਾਰਵਾਈ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ। ਫਿਲਹਾਲ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰਕ ਮੈਂਬਰ ਅਤੇ ਇਨਸਾਫ਼ ਮੋਰਚੇ ਦੇ ਆਗੂ ਪੀਜੀਆਈ ਵਿਖੇ ਅਗਲੀ ਕਾਰਵਾਈ ਦੀ ਉਡੀਕ ਕਰ ਰਹੇ ਹਨ।