ਪੰਜਾਬ ’ਚ ਪ੍ਰਿਯੰਕਾ ਗਾਂਧੀ ਦੀ ਐਂਟਰੀ ਦੀ ਤਿਆਰੀ! ਦੋਆਬਾ ’ਚ ਕਰਨਗੇ ਰੈਲੀ, ਕਾਂਗਰਸ ਦੇ 50 ਉਮੀਦਵਾਰਾਂ ਦੀ ਸੂਚੀ ਫਾਈਨਲ ਹੋਣ ਦੀ ਚਰਚਾ

Top Trending News ਪੰਜਾਬ ਰਾਸ਼ਟਰੀ

 

ਪੰਜਾਬ ’ਚ ਪ੍ਰਿਯੰਕਾ ਗਾਂਧੀ ਦੀ ਐਂਟਰੀ ਦੀ ਤਿਆਰੀ! ਦੋਆਬਾ ’ਚ ਕਰਨਗੇ ਰੈਲੀ, ਕਾਂਗਰਸ ਦੇ 50 ਉਮੀਦਵਾਰਾਂ ਦੀ ਸੂਚੀ ਫਾਈਨਲ ਹੋਣ ਦੀ ਚਰਚਾ

ਚੰਡੀਗੜ੍ਹ, 7 ਨਵੰਬਰ 2026: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦਰਮਿਆਨ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਦੇ ਪੰਜਾਬ ਦੌਰੇ ਦੀਆਂ ਤਿਆਰੀਆਂ ਸਬੰਧੀ ਚਰਚਾ ਛਿੜ ਗਈ ਹੈ। ਸੂਤਰਾਂ ਅਨੁਸਾਰ, ਪ੍ਰਿਯੰਕਾ ਗਾਂਧੀ ਪੰਜਾਬ ਦੇ ਦੋਆਬਾ ਖੇਤਰ ਵਿੱਚ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰ ਸਕਦੇ ਹਨ। ਹਾਲਾਂਕਿ, ਉਨ੍ਹਾਂ ਦੇ ਦੌਰੇ ਦੀ ਤਰੀਕ ਅਤੇ ਰੈਲੀ ਵਾਲੀ ਥਾਂ ਬਾਰੇ ਅਧਿਕਾਰਤ ਐਲਾਨ ਦੀ ਉਡੀਕ ਹੈ।

ਇਸ ਦੇ ਨਾਲ ਹੀ ਕਾਂਗਰਸ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਵੀ ਤੇਜ਼ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸਿਆਸੀ ਸੂਤਰਾਂ ਦਾ ਦਾਅਵਾ ਹੈ ਕਿ ਪਾਰਟੀ ਨੇ ਲਗਭਗ 50 ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਹਾਲਾਂਕਿ, ਪਾਰਟੀ ਵੱਲੋਂ ਇਸ ਸੂਚੀ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਇਸੇ ਮਹੀਨੇ ਦੀ 4 ਤਰੀਕ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਸੰਗਰੂਰ ਪਹੁੰਚੇ ਸਨ। ਹੁਣ ਪ੍ਰਿਯੰਕਾ ਗਾਂਧੀ ਦੇ ਸੰਭਾਵਿਤ ਦੌਰੇ ਦੀ ਚਰਚਾ ਨੇ ਪੰਜਾਬ ਕਾਂਗਰਸ ਦੀਆਂ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਨੂੰ ਲੈ ਕੇ ਨਵੀਂ ਦਿਲਚਸਪੀ ਪੈਦਾ ਕਰ ਦਿੱਤੀ ਹੈ।