2014 ਤੋਂ ਪਹਿਲਾਂ ਨਕਸਲਵਾਦ ਨਾਲ ਨਜਿੱਠਣ ਲਈ ਸਿਆਸੀ ਇੱਛਾ-ਸ਼ਕਤੀ ਦੀ ਕਮੀ ਸੀ: PM ਮੋਦੀ

Top Trending News ਰਾਸ਼ਟਰੀ

 

2014 ਤੋਂ ਪਹਿਲਾਂ ਨਕਸਲਵਾਦ ਨਾਲ ਨਜਿੱਠਣ ਲਈ ਸਿਆਸੀ ਇੱਛਾ-ਸ਼ਕਤੀ ਦੀ ਕਮੀ ਸੀ: PM ਮੋਦੀ

ਬਸਤਰ, 8 ਨਵੰਬਰ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਕਸਲਵਾਦ ਦੇ ਮੁੱਦੇ ’ਤੇ ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਦੇਸ਼ ਵਿੱਚ ਨਕਸਲਵਾਦੀਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪਹਿਲਾਂ ਸਿਆਸੀ ਇੱਛਾ-ਸ਼ਕਤੀ ਦੀ ਘਾਟ ਸੀ, ਪਰ 2014 ਤੋਂ ਬਾਅਦ ਇਸ ਦਿਸ਼ਾ ਵਿੱਚ ਮਜ਼ਬੂਤ ਫ਼ੈਸਲੇ ਲਏ ਗਏ।

ਬਸਤਰ ਵਿੱਚ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਤਰੱਕੀ ਲਈ ਦ੍ਰਿੜ੍ਹ ਸੰਕਲਪ ਤੇ ਸਪੱਸ਼ਟ ਰਣਨੀਤੀ ਨਾਲ ਦੇਸ਼ ਦੇ ਦੁਸ਼ਮਣਾਂ ਦਾ ਮੁਕਾਬਲਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 2014 ਵਿੱਚ ਦੇਸ਼ ਦੀ ਜਨਤਾ ਨੇ ਉਨ੍ਹਾਂ ਨੂੰ ਮਾਂ ਭਾਰਤੀ ਦੀ ਸੇਵਾ ਕਰਨ ਦਾ ਮੌਕਾ ਦਿੱਤਾ, ਜਿਸ ਤੋਂ ਬਾਅਦ ਹਾਲਾਤ ਬਦਲਣੇ ਸ਼ੁਰੂ ਹੋਏ।

ਪ੍ਰਧਾਨ ਮੰਤਰੀ ਨੇ ਸੁਰੱਖਿਆ ਬਲਾਂ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਲੰਬੇ ਸਮੇਂ ਤੱਕ ਨਕਸਲਵਾਦ ਵਿਰੁੱਧ ਲੜਾਈ ਵਿੱਚ ਜਵਾਨਾਂ ਦੀਆਂ ਸ਼ਹਾਦਤਾਂ ਚਿੰਤਾ ਦਾ ਵਿਸ਼ਾ ਰਹੀਆਂ।

ਉਨ੍ਹਾਂ ਮੁਤਾਬਕ, ਪਿਛਲੇ 47 ਸਾਲਾਂ ਵਿੱਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਬੀਤੇ ਇੱਕ ਸਾਲ ਦੌਰਾਨ ਡਿਊਟੀ ’ਤੇ ਸੀਆਰਪੀਐੱਫ ਦਾ ਕੋਈ ਜਵਾਨ ਸ਼ਹੀਦ ਨਹੀਂ ਹੋਇਆ। ਮੋਦੀ ਨੇ ਇਸ ਨੂੰ ਸਰਕਾਰ ਦੀਆਂ ਨੀਤੀਆਂ, ਦ੍ਰਿੜ੍ਹ ਇਰਾਦੇ ਅਤੇ ਸੁਰੱਖਿਆ ਬਲਾਂ ਦੇ ਸਾਹਸ ਤੇ ਸੰਜਮ ਦੀ ਜਿੱਤ ਕਰਾਰ ਦਿੱਤਾ।