ਇਜ਼ਰਾਈਲ ’ਚ ਨੇਤਨਯਾਹੂ ਯੁੱਗ ਦਾ ਅੰਤ! ਗਾਦੀ ਆਈਜ਼ਨਕੋਟ ਬਣਨਗੇ ਨਵੇਂ ਪ੍ਰਧਾਨ ਮੰਤਰੀ
ਤੇਲ ਅਵੀਵ 8 ਨਵੰਬਰ 2026:
ਇਜ਼ਰਾਈਲ ਦੀ ਸਿਆਸਤ ਵਿੱਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਦੇਸ਼ ਵਿੱਚ ਲਗਭਗ 19 ਸਾਲਾਂ ਤੱਕ ਪ੍ਰਧਾਨ ਮੰਤਰੀ ਰਹੇ ਬੈਂਜਾਮਿਨ ਨੇਤਨਯਾਹੂ ਦਾ ਸਿਆਸੀ ਦੌਰ ਫਿਲਹਾਲ ਖ਼ਤਮ ਹੋਣ ਜਾ ਰਿਹਾ ਹੈ। ਬੀਤੀ 27 ਅਕਤੂਬਰ ਨੂੰ ਹੋਈਆਂ ਸੰਸਦੀ ਚੋਣਾਂ ਵਿੱਚ ਗਾਦੀ ਆਈਜ਼ਨਕੋਟ ਦੀ ਅਗਵਾਈ ਵਾਲੇ ਮੱਧਮਾਰਗੀ ਗਠਜੋੜ ਨੇ 48 ਸੀਟਾਂ ’ਤੇ ਜਿੱਤ ਦਰਜ ਕੀਤੀ ਸੀ।
ਇਸ ਜਿੱਤ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ਕ ਹਰਜ਼ੋਗ ਨੇ ਸ਼ਨੀਵਾਰ ਨੂੰ ਗਾਦੀ ਆਈਜ਼ਨਕੋਟ ਦੇ ਪ੍ਰਧਾਨ ਮੰਤਰੀ ਬਣਨ ਦੇ ਦਾਅਵੇ ਨੂੰ ਸਵੀਕਾਰ ਕਰ ਲਿਆ। ਰਾਸ਼ਟਰਪਤੀ ਨੇ ਉਨ੍ਹਾਂ ਨੂੰ ਨਵੀਂ ਸਰਕਾਰ ਦੇ ਮੁਖੀ ਵਜੋਂ ਸਹੁੰ ਚੁੱਕਣ ਲਈ ਸੱਦਾ ਦਿੱਤਾ ਹੈ।
ਹਾਲਾਂਕਿ, ਸਹੁੰ ਚੁੱਕ ਸਮਾਗਮ ਦੀ ਤਰੀਕ ਅਤੇ ਹੋਰ ਪ੍ਰੋਗਰਾਮਾਂ ਬਾਰੇ ਅਧਿਕਾਰਤ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਇਸ ਸਿਆਸੀ ਘਟਨਾਕ੍ਰਮ ਨੂੰ ਇਜ਼ਰਾਈਲ ਦੀ ਰਾਜਨੀਤੀ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ।
ਨੇਤਨਯਾਹੂ ਦੇ ਲੰਬੇ ਸ਼ਾਸਨ ਤੋਂ ਬਾਅਦ ਸੱਤਾ ਵਿੱਚ ਆ ਰਹੀ ਨਵੀਂ ਲੀਡਰਸ਼ਿਪ ਸਾਹਮਣੇ ਦੇਸ਼ ਦੀਆਂ ਅੰਦਰੂਨੀ ਅਤੇ ਕੌਮਾਂਤਰੀ ਚੁਣੌਤੀਆਂ ਨਾਲ ਨਜਿੱਠਣ ਦੀ ਵੱਡੀ ਜ਼ਿੰਮੇਵਾਰੀ ਹੋਵੇਗੀ।





