Breaking- ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਸੰਭਾਲਣਗੇ ਅਹੁਦਾ

Top Trending News ਪੰਜਾਬ

 

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਸੰਭਾਲਣਗੇ ਅਹੁਦਾ

ਚੰਡੀਗੜ੍ਹ, 9 ਨਵੰਬਰ 2026: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਕੇਂਦਰੀ ਯੂਨੀਵਰਸਿਟੀ ਹਰਿਆਣਾ ਦੇ ਮੌਜੂਦਾ ਵਾਈਸ ਚਾਂਸਲਰ ਡਾ. ਟੰਕੇਸ਼ਵਰ ਕੁਮਾਰ ਨੂੰ ਪੰਜਾਬ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਡਾ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੇ ਕਾਰਜਕਾਲ ਲਈ ਕੀਤੀ ਗਈ ਹੈ। ਉਹ ਆਪਣੇ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਅਗਲੇ ਤਿੰਨ ਸਾਲਾਂ ਤੱਕ ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਅਤੇ ਅਕਾਦਮਿਕ ਕੰਮਕਾਜ ਦੀ ਅਗਵਾਈ ਕਰਨਗੇ।

ਉਨ੍ਹਾਂ ਦੀ ਨਿਯੁਕਤੀ ਨੂੰ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਅਹਿਮ ਤਬਦੀਲੀ ਵਜੋਂ ਦੇਖਿਆ ਜਾ ਰਿਹਾ ਹੈ। ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਨਜ਼ਰਾਂ ਹੁਣ ਨਵੇਂ ਵੀਸੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਕੀਤੀਆਂ ਜਾਣ ਵਾਲੀਆਂ ਪਹਿਲਕਦਮੀਆਂ ’ਤੇ ਰਹਿਣਗੀਆਂ।