ਵੱਡੀ ਖ਼ਬਰ: ਨੌਜਵਾਨ ਦਾ ਚਾਕੂ ਮਾਰ ਕੇ ਕਤਲ, ਇਲਾਕੇ ’ਚ ਦਹਿਸ਼ਤ!

Top Trending News ਦਿੱਲੀ ਰਾਸ਼ਟਰੀ

 

ਵੱਡੀ ਖ਼ਬਰ: ਨੌਜਵਾਨ ਦਾ ਚਾਕੂ ਮਾਰ ਕੇ ਕਤਲ, ਇਲਾਕੇ ’ਚ ਦਹਿਸ਼ਤ!

ਨਵੀਂ ਦਿੱਲੀ 10 ਨਵੰਬਰ 2026

ਦੇਸ਼ ਦੀ ਰਾਜਧਾਨੀ ਦਿੱਲੀ ਦੇ ਰੋਹਿਣੀ ਇਲਾਕੇ ਵਿੱਚ ਇੱਕ ਮਾਲ ਦੇ ਨੇੜੇ ਇਕ ਵਿਅਕਤੀ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਪੁਲਿਸ ਅਨੁਸਾਰ, ਅਣਪਛਾਤੇ ਹਮਲਾਵਰਾਂ ਨੇ ਵਿਅਕਤੀ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਦੀ ਪਛਾਣ ਕਰਨ ਅਤੇ ਘਟਨਾ ਦੇ ਪਿੱਛੇ ਦੀ ਅਸਲ ਵਜ੍ਹਾ ਜਾਣਨ ਲਈ ਜਾਂਚ ਜਾਰੀ ਹੈ।

ਇਸ ਘਟਨਾ ਨੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।