US Breaking: ਈਰਾਨ ਨਾਲ ਜੰਗ ਫ਼ੌਜੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਖ਼ਤਮ ਹੋ ਚੁੱਕੀ ਹੈ: ਟਰੰਪ
ਵਾਸ਼ਿੰਗਟਨ 10 ਨਵੰਬਰ 2026
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੱਛਮੀ ਏਸ਼ੀਆ ਦੇ ਹਾਲਾਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਈਰਾਨ ਨਾਲ ਚੱਲ ਰਹੀ ਜੰਗ ਫ਼ੌਜੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਖ਼ਤਮ ਹੋ ਚੁੱਕੀ ਹੈ। ਟਰੰਪ ਨੇ ਇਹ ਗੱਲ ਵ੍ਹਾਈਟ ਹਾਊਸ ਵਿੱਚ ਕਤਰ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲ ਰਹਿਮਾਨ ਬਿਨ ਜਾਸਿਮ ਅਲ ਥਾਨੀ ਨਾਲ ਅਹਿਮ ਬੈਠਕ ਤੋਂ ਬਾਅਦ ਕਹੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਸਪੱਸ਼ਟ ਕੀਤਾ ਕਿ ਈਰਾਨ ਨਾਲ ਜਾਰੀ ਟਕਰਾਅ ਹੁਣ ਫ਼ੌਜੀ ਪੱਖੋਂ ਪ੍ਰਭਾਵਸ਼ਾਲੀ ਤਰੀਕੇ ਨਾਲ ਖ਼ਤਮ ਹੋ ਗਿਆ ਹੈ। ਉਨ੍ਹਾਂ ਦੇ ਇਸ ਬਿਆਨ ਨੂੰ ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।
ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਟਰੂਥ ਸੋਸ਼ਲ’ ’ਤੇ ਵੀ ਇਸ ਬੈਠਕ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਗੱਲਬਾਤ ਨੂੰ ‘ਸ਼ਾਨਦਾਰ’ ਕਰਾਰ ਦਿੰਦਿਆਂ ਕਿਹਾ ਕਿ ਈਰਾਨ ਸੰਕਟ ਨੂੰ ਖ਼ਤਮ ਕਰਨ ਦੀ ਦਿਸ਼ਾ ਵਿੱਚ ਹਾਂ-ਪੱਖੀ ਤਰੱਕੀ ਹੋ ਰਹੀ ਹੈ।
ਹਾਲਾਂਕਿ, ਟਰੰਪ ਦੇ ਇਸ ਦਾਅਵੇ ਦੇ ਬਾਵਜੂਦ ਖੇਤਰ ਵਿੱਚ ਤਣਾਅ ਪੂਰੀ ਤਰ੍ਹਾਂ ਖ਼ਤਮ ਹੋਣ ਅਤੇ ਕਿਸੇ ਅੰਤਿਮ ਸਮਝੌਤੇ ਬਾਰੇ ਸਥਿਤੀ ਸਪੱਸ਼ਟ ਹੋਣੀ ਅਜੇ ਬਾਕੀ ਹੈ।





