BREAKING- ਭਾਰਤ-ਪਾਕਿ ਸਰਹੱਦ ਨੇੜੇ Police and BSF ਦੀ ਵੱਡੀ ਕਾਰਵਾਈ, ਖੇਤਾਂ ’ਚੋਂ 3 ਪਿਸਤੌਲ ਅਤੇ ਕਰੀਬ 2 ਕਿਲੋ ਹੈਰੋਇਨ ਬਰਾਮਦ
ਡੇਰਾ ਬਾਬਾ ਨਾਨਕ (ਗੁਰਦਾਸਪੁਰ), 10 ਨਵੰਬਰ 2026: ਭਾਰਤ-ਪਾਕਿਸਤਾਨ ਸਰਹੱਦ ਨੇੜੇ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਡੇਰਾ ਬਾਬਾ ਨਾਨਕ ਪੁਲਿਸ ਅਤੇ ਸੀਮਾ ਸੁਰੱਖਿਆ ਬਲ (Police and BSF) ਦੀ 27ਵੀਂ ਬਟਾਲੀਅਨ ਨੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਵੱਡੀ ਬਰਾਮਦਗੀ ਕੀਤੀ ਹੈ। ਸੁਰੱਖਿਆ ਬਲਾਂ ਨੇ ਪਿੰਡ ਤਲਵੰਡੀ ਗੁਰਾਇਆ ਦੇ ਇੱਕ ਕਿਸਾਨ ਦੇ ਖੇਤਾਂ ਵਿੱਚੋਂ ਤਿੰਨ ਪਿਸਤੌਲ, ਛੇ ਮੈਗਜ਼ੀਨ ਅਤੇ 1 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ, ਇਹ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੀ ਗਈ ਸੀ। ਇਸ ਸਬੰਧੀ ਡੇਰਾ ਬਾਬਾ ਨਾਨਕ ਪੁਲਿਸ ਅਤੇ BSF ਦੇ ਜਵਾਨਾਂ ਵੱਲੋਂ ਸਾਂਝੇ ਤੌਰ ’ਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ।
ਥਾਣਾ ਡੇਰਾ ਬਾਬਾ ਨਾਨਕ ਦੇ ਐੱਸਐੱਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਬਰਾਮਦ ਕੀਤੇ ਹਥਿਆਰਾਂ ਅਤੇ ਹੈਰੋਇਨ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਮਾਮਲੇ ਸਬੰਧੀ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਖੇਪ ਨੂੰ ਕਿਸ ਨੇ ਮੰਗਵਾਇਆ ਸੀ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ।





