ਵੱਡੀ ਖ਼ਬਰ: Ladakh ’ਚ ਚੋਣਾਂ ਦਾ ਬਿਗੁਲ ਵੱਜਿਆ, ਪੰਚਾਇਤ ਤੇ ਨਗਰ ਕੌਂਸਲ ਚੋਣਾਂ 21 ਨਵੰਬਰ ਨੂੰ- ਹਿੱਲ ਕੌਂਸਲਾਂ ਲਈ 4 ਦਸੰਬਰ ਨੂੰ ਪੈਣਗੀਆਂ ਵੋਟਾਂ
ਲੱਦਾਖ 11 ਨਵੰਬਰ 2026
ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਲੱਦਾਖ ਦੇ ਮੁੱਖ ਸਕੱਤਰ ਆਸ਼ੀਸ਼ ਕੁੰਦਰਾ ਨੇ ਪੰਚਾਇਤਾਂ, ਨਗਰ ਕੌਂਸਲਾਂ ਅਤੇ ਲੱਦਾਖ ਆਟੋਨੋਮਸ ਹਿੱਲ ਡਿਵੈਲਪਮੈਂਟ ਕੌਂਸਲ (LAHDC) ਦੀਆਂ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ।
ਐਲਾਨੇ ਗਏ ਪ੍ਰੋਗਰਾਮ ਅਨੁਸਾਰ ਲੱਦਾਖ ਵਿੱਚ ਪੰਚਾਇਤਾਂ ਅਤੇ ਲੇਹ ਤੇ ਕਾਰਗਿਲ ਨਗਰ ਕੌਂਸਲਾਂ ਦੀਆਂ ਚੋਣਾਂ 21 ਨਵੰਬਰ ਨੂੰ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਹਿੱਲ ਡਿਵੈਲਪਮੈਂਟ ਕੌਂਸਲਾਂ ਦੀਆਂ 100 ਸੀਟਾਂ ਲਈ 4 ਦਸੰਬਰ ਨੂੰ ਵੋਟਾਂ ਪੈਣਗੀਆਂ।
ਮੁੱਖ ਸਕੱਤਰ ਵੱਲੋਂ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨਾਲ ਹੀ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਚੋਣ ਸਰਗਰਮੀਆਂ ਤੇਜ਼ ਹੋਣ ਦੀ ਉਮੀਦ ਹੈ। ਇਨ੍ਹਾਂ ਚੋਣਾਂ ਰਾਹੀਂ ਸਥਾਨਕ ਪੱਧਰ ’ਤੇ ਲੋਕਾਂ ਨੂੰ ਆਪਣੇ ਨੁਮਾਇੰਦੇ ਚੁਣਨ ਦਾ ਮੌਕਾ ਮਿਲੇਗਾ। ਪੰਚਾਇਤਾਂ, ਨਗਰ ਕੌਂਸਲਾਂ ਅਤੇ ਹਿੱਲ ਡਿਵੈਲਪਮੈਂਟ ਕੌਂਸਲਾਂ ਦੀਆਂ ਚੋਣਾਂ ਲੱਦਾਖ ਦੇ ਸਥਾਨਕ ਪ੍ਰਸ਼ਾਸਨ ਅਤੇ ਵਿਕਾਸ ਦੇ ਲਿਹਾਜ਼ ਨਾਲ ਅਹਿਮ ਮੰਨੀਆਂ ਜਾ ਰਹੀਆਂ ਹਨ।





