ਪੰਜਾਬ ‘ਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ: CM ਮਾਨ ਅੱਜ 1,000 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

Top Trending News ਖੇਡਾਂ ਪੰਜਾਬ

 

ਪੰਜਾਬ ‘ਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ: CM ਮਾਨ ਅੱਜ 1,000 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਚੰਡੀਗੜ੍ਹ, 11 ਨਵੰਬਰ 2026: ਪੰਜਾਬ ਵਿੱਚ ਖੇਡ ਸਹੂਲਤਾਂ ਦੇ ਵਿਸਥਾਰ ਲਈ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਇੱਕ ਹੋਰ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਅਮਲੋਹ ਤੋਂ 1,000 ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕਰਕੇ ਇਹ ਮੈਦਾਨ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਨਗੇ।

ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ 255 ਅਤੇ ਦੂਜੇ ਪੜਾਅ ਵਿੱਚ 509 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਹੁਣ ਤੀਜੇ ਪੜਾਅ ਤਹਿਤ 1,000 ਹੋਰ ਖੇਡ ਮੈਦਾਨਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲ ਦਾ ਮੁੱਖ ਮਕਸਦ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਤਿਆਰ ਕਰਨਾ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨਾ ਹੈ। ਇਨ੍ਹਾਂ ਮੈਦਾਨਾਂ ਰਾਹੀਂ ਉਭਰਦੇ ਖਿਡਾਰੀਆਂ ਨੂੰ ਅਭਿਆਸ ਲਈ ਸਥਾਨਕ ਪੱਧਰ ’ਤੇ ਸਹੂਲਤਾਂ ਮੁਹੱਈਆ ਕਰਵਾਉਣ ਦੀ ਯੋਜਨਾ ਹੈ। ਪੰਜਾਬ ਸਰਕਾਰ ਨੇ ਖੇਡ ਸਹੂਲਤਾਂ ਦੇ ਵਿਕਾਸ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ।