BREAKING: ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, ਸ਼ੱਕੀ ਵਿਅਕਤੀ 2 ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ

Top Trending News ਰਾਸ਼ਟਰੀ

 

ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, ਸ਼ੱਕੀ ਵਿਅਕਤੀ ਗ੍ਰਿਫ਼ਤਾਰ; ਜੰਗਲ ’ਚੋਂ 2 ਹੈਂਡ ਗ੍ਰਨੇਡ ਬਰਾਮਦ

ਸ੍ਰੀਨਗਰ, 12 ਨਵੰਬਰ 2026: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਸਾਂਝੀ ਕਾਰਵਾਈ ਕਰਦਿਆਂ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਬਰਾਮਦ ਹੋਇਆ, ਜਦਕਿ ਉਸ ਦੀ ਪੁੱਛਗਿੱਛ ਦੌਰਾਨ ਜੰਗਲ ਵਿੱਚ ਲੁਕਾ ਕੇ ਰੱਖਿਆ ਗਿਆ ਇੱਕ ਹੋਰ ਗ੍ਰਨੇਡ ਵੀ ਮਿਲਿਆ ਹੈ।

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਬਾਰਾਮੂਲਾ ਪੁਲਿਸ ਨੇ CICT Ftr BSF ਦੀ 112/06 ਬਟਾਲੀਅਨ, ਫੌਜ ਦੀ 2RR ਅਤੇ ਸੀਆਰਪੀਐੱਫ ਦੀ 176ਵੀਂ ਬਟਾਲੀਅਨ ਦੇ ਜਵਾਨਾਂ ਨਾਲ ਮਿਲ ਕੇ ਟੰਗਮਾਰਗ ਦੇ ਬਦਰਕੋਟ ਜੰਗਲੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ਦੀ ਪਛਾਣ ਬਦਰਕੋਟ, ਟੰਗਮਾਰਗ ਦੇ ਰਹਿਣ ਵਾਲੇ ਗੁਲਾਮ ਜੀਲਾਨੀ ਰੇਸ਼ੀ ਵਜੋਂ ਹੋਈ ਹੈ।

ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਹੈਂਡ ਗ੍ਰਨੇਡ ਮਿਲਿਆ। ਇਸ ਤੋਂ ਬਾਅਦ ਉਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ’ਤੇ ਸੁਰੱਖਿਆ ਬਲਾਂ ਨੇ ਜੰਗਲੀ ਖੇਤਰ ਵਿੱਚੋਂ ਇੱਕ ਹੋਰ ਲੁਕਾਇਆ ਹੋਇਆ ਗ੍ਰਨੇਡ ਬਰਾਮਦ ਕਰ ਲਿਆ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਕਿੱਥੋਂ ਲਿਆਂਦੇ ਗਏ ਸਨ ਅਤੇ ਇਨ੍ਹਾਂ ਨੂੰ ਕਿਸ ਮਕਸਦ ਲਈ ਰੱਖਿਆ ਗਿਆ ਸੀ।