BREAKING- ਕੇਜਰੀਵਾਲ ਨੂੰ ਧਮਕੀ! ਮੰਗੀ 7 ਕਰੋੜ ਦੀ ਫਿਰੌਤੀ; ਧੀ ਨੂੰ ਵੀ ਜਾਨੋਂ ਮਾਰਨ ਦੀ ਚਿਤਾਵਨੀ

Top Trending News ਪੰਜਾਬ ਰਾਸ਼ਟਰੀ

 

Threat to Kejriwal! ਕੇਜਰੀਵਾਲ ਨੂੰ ਧਮਕੀ! ਮੰਗੀ 7 ਕਰੋੜ ਦੀ ਫਿਰੌਤੀ; ਧੀ ਨੂੰ ਵੀ ਜਾਨੋਂ ਮਾਰਨ ਦੀ ਚਿਤਾਵਨੀ

ਮੋਹਾਲੀ, 12 ਨਵੰਬਰ 2026: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Threat to Kejriwal) ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ ਹੈ।

ਇਸ ਸਬੰਧੀ ਦਿੱਲੀ ਦੇ ਤਿਲਕ ਨਗਰ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਨੂੰ ਫੋਨ ਕਾਲ ਅਤੇ ਵਟਸਐਪ ਰਾਹੀਂ ਧਮਕੀ ਭਰੇ ਸੁਨੇਹੇ ਭੇਜੇ ਗਏ। ਵਿਧਾਇਕ ਨੇ 6 ਨਵੰਬਰ ਨੂੰ ਮੋਹਾਲੀ ਦੇ ਐੱਸਐੱਸਪੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਮੁਲਜ਼ਮ ਨੇ ਕੇਜਰੀਵਾਲ ਤੋਂ 7 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਨ੍ਹਾਂ ਦੇ ਨਾਲ-ਨਾਲ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਵਿਧਾਇਕ ਦੀ ਸ਼ਿਕਾਇਤ ਦੇ ਆਧਾਰ ’ਤੇ ਮੋਹਾਲੀ ਦੇ ਸਾਈਬਰ ਪੁਲਿਸ ਥਾਣੇ ਵਿੱਚ ਬੀਐੱਨਐੱਸ ਅਤੇ ਆਈਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਟੀਮ ਮੁਲਜ਼ਮ ਦੇ ਮੋਬਾਈਲ ਨੰਬਰ ਦੀ ਕਾਲ ਡਿਟੇਲ, ਆਈਪੀ ਲੌਗ ਅਤੇ ਲੋਕੇਸ਼ਨ ਦੀ ਪੜਤਾਲ ਕਰ ਰਹੀ ਹੈ ਤਾਂ ਜੋ ਧਮਕੀ ਦੇਣ ਵਾਲੇ ਦੀ ਪਛਾਣ ਕਰਕੇ ਉਸ ਨੂੰ ਕਾਬੂ ਕੀਤਾ ਜਾ ਸਕੇ।