BREAKING- ਪੰਜਾਬ ਚੋਣਾਂ ਲਈ AAP ਦੀ ਦੂਜੀ ਸੂਚੀ ਅੱਜ ਹੋ ਸਕਦੀ ਹੈ ਜਾਰੀ, ਸ਼ਾਮ 5 ਵਜੇ ਉਮੀਦਵਾਰਾਂ ਦੇ ਐਲਾਨ ਦੀ ਚਰਚਾ

Top Trending News ਪੰਜਾਬ ਰਾਸ਼ਟਰੀ

 

ਪੰਜਾਬ ਚੋਣਾਂ ਲਈ AAP ਦੀ ਦੂਜੀ ਸੂਚੀ ਅੱਜ ਹੋ ਸਕਦੀ ਹੈ ਜਾਰੀ, ਸ਼ਾਮ 5 ਵਜੇ ਉਮੀਦਵਾਰਾਂ ਦੇ ਐਲਾਨ ਦੀ ਚਰਚਾ

ਚੰਡੀਗੜ੍ਹ, 12 ਨਵੰਬਰ 2026: ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਇਸ ਸੰਭਾਵਨਾ ਦੇ ਮੱਦੇਨਜ਼ਰ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ।

ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਚੁੱਕੇ ਹਨ, ਜਿੱਥੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਉਮੀਦਵਾਰਾਂ ਦੇ ਨਾਵਾਂ ਸਬੰਧੀ ਅਹਿਮ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਸੂਤਰਾਂ ਦਾ ਦਾਅਵਾ ਹੈ ਕਿ ਸ਼ਾਮ ਕਰੀਬ 5 ਵਜੇ ਤੱਕ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਇੱਥੇ ਜਿਕਰ ਕਰਨਾ ਇਹ ਵੀ ਬਣਦਾ ਹੈ ਕਿ ਸਭ ਤੋਂ ਪਹਿਲਾਂ ਭਗਵੰਤ ਮਾਨ ਦੇ ਵੱਲੋਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮੀਟਿੰਗ ਕੀਤੀ। ਸ਼ਾਮ ਤੱਕ ਸੰਭਾਵਨਾ ਹੈ ਕਿ 25 ਉਮੀਦਵਾਰਾਂ ਦੀ ਲਿਸਟ ਸਾਹਮਣੇ ਆ ਸਕਦੀ ਹੈ।

ਇਸ ਸੰਭਾਵਿਤ ਸੂਚੀ ਵਿੱਚ AAP ਸਰਕਾਰ ਦੇ ਕਈ ਮੌਜੂਦਾ ਮੰਤਰੀਆਂ ਦੇ ਨਾਵਾਂ ’ਤੇ ਮੋਹਰ ਲੱਗਣ ਦੀ ਚਰਚਾ ਹੈ। ਸੂਤਰਾਂ ਮੁਤਾਬਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਨਾਮ ਵੀ ਮੋਹਰੀ ਦਾਅਵੇਦਾਰਾਂ ਵਿੱਚ ਸ਼ਾਮਲ ਦੱਸਿਆ ਜਾ ਰਿਹਾ ਹੈ।

ਹਾਲਾਂਕਿ, ਪਾਰਟੀ ਵੱਲੋਂ ਅਜੇ ਤੱਕ ਦੂਜੀ ਸੂਚੀ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਹੁਣ ਸਭ ਦੀਆਂ ਨਜ਼ਰਾਂ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਅਤੇ ਪਾਰਟੀ ਦੇ ਸੰਭਾਵਿਤ ਐਲਾਨ ’ਤੇ ਟਿਕੀਆਂ ਹੋਈਆਂ ਹਨ।