UAE ‘ਚ ਭਿਆਨਕ ਸੜਕ ਹਾਦਸਾ: 14 ਲੋਕਾਂ ਦੀ ਮੌਤ, 30 ਜ਼ਖ਼ਮੀ; ਮ੍ਰਿਤਕਾਂ ‘ਚ ਭਾਰਤੀ ਨਾਗਰਿਕ ਵੀ ਸ਼ਾਮਲ

Top Trending News ਕੌਮਾਂਤਰੀ

 

UAE ‘ਚ ਭਿਆਨਕ ਸੜਕ ਹਾਦਸਾ: 14 ਲੋਕਾਂ ਦੀ ਮੌਤ, 30 ਜ਼ਖ਼ਮੀ; ਮ੍ਰਿਤਕਾਂ ‘ਚ ਭਾਰਤੀ ਨਾਗਰਿਕ ਵੀ ਸ਼ਾਮਲ

ਨਵੀਂ ਦਿੱਲੀ 13 ਨਵੰਬਰ 2026-

ਸੰਯੁਕਤ ਅਰਬ ਅਮੀਰਾਤ (UAE) ਦੇ ਫੁਜੈਰਾ ਅਮੀਰਾਤ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 14 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਭਾਰਤੀ ਨਾਗਰਿਕ ਵੀ ਸ਼ਾਮਲ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬੇਕਾਬੂ ਟਰੱਕ ਨੇ ਕਈ ਵਾਹਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਵਾਹਨਾਂ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਵੱਡਾ ਜਾਨੀ ਨੁਕਸਾਨ ਹੋਇਆ।

UAE ਸਥਿਤ ਭਾਰਤੀ ਵਣਜ ਦੂਤਘਰ ਨੇ ਹਾਦਸੇ ਵਿੱਚ ਭਾਰਤੀ ਨਾਗਰਿਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਦੂਤਘਰ ਵੱਲੋਂ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ।

ਮ੍ਰਿਤਕਾਂ ਵਿੱਚ ਭਾਰਤੀ ਨਾਗਰਿਕਾਂ ਤੋਂ ਇਲਾਵਾ UAE ਦੇ ਸਥਾਨਕ ਵਸਨੀਕ ਵੀ ਸ਼ਾਮਲ ਹਨ। ਉੱਥੇ ਹੀ, ਜ਼ਖ਼ਮੀਆਂ ਵਿੱਚ ਭਾਰਤ, UAE, ਓਮਾਨ, ਬ੍ਰਾਜ਼ੀਲ, ਪਾਕਿਸਤਾਨ, ਜਾਰਡਨ ਅਤੇ ਮਿਸਰ ਦੇ ਨਾਗਰਿਕ ਦੱਸੇ ਜਾ ਰਹੇ ਹਨ।

ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਕੀਤੇ ਗਏ। ਇਸ ਘਟਨਾ ਨੇ ਕਈ ਦੇਸ਼ਾਂ ਦੇ ਨਾਗਰਿਕਾਂ ਨੂੰ ਪ੍ਰਭਾਵਿਤ ਕੀਤਾ ਹੈ। ਭਾਰਤੀ ਦੂਤਘਰ ਵੱਲੋਂ ਪੀੜਤ ਪਰਿਵਾਰਾਂ ਨਾਲ ਸੰਪਰਕ ਕਰਕੇ ਲੋੜੀਂਦੀ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ ਹੈ।