BREAKING: ਸੋਨੀਆ ਗਾਂਧੀ ਨੂੰ ਮਿਲੇ ਕੈਪਟਨ ਅਮਰਿੰਦਰ!

Top Trending News ਪੰਜਾਬ ਰਾਸ਼ਟਰੀ

 

BREAKING: ਸੋਨੀਆ ਗਾਂਧੀ ਨੂੰ ਮਿਲੇ ਕੈਪਟਨ ਅਮਰਿੰਦਰ!

ਸੋਨੀਆਂ ਦੀ ਯਾਦਾਂ ਦੀ ਕਿਤਾਬ ‘Belonging: A Journey of Love’ ਦੇ ਰਿਲੀਜ਼ ਸਮਾਗਮ ’ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ

ਨਵੀਂ ਦਿੱਲੀ, 16 ਨਵੰਬਰ:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੀਂ ਦਿੱਲੀ ਵਿੱਚ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਦੀ ਯਾਦਾਂ ’ਤੇ ਆਧਾਰਿਤ ਕਿਤਾਬ ‘Belonging: A Journey of Love’ ਦੇ ਰਿਲੀਜ਼ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ।

ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਦੀ ਵੀਡੀਓ ਖ਼ਬਰ ਏਜੰਸੀ ਏਐੱਨਆਈ ਵੱਲੋਂ ਸਾਂਝੀ ਕੀਤੀ ਗਈ ਹੈ। ਵੀਡੀਓ ਵਿੱਚ ਉਹ ਸਮਾਗਮ ਵਾਲੀ ਥਾਂ ’ਤੇ ਪਹੁੰਚਦੇ ਦਿਖਾਈ ਦੇ ਰਹੇ ਹਨ।

ਸੋਨੀਆ ਗਾਂਧੀ ਦੀ ਇਸ ਕਿਤਾਬ ਦਾ ਸਿਰਲੇਖ ‘Belonging: A Journey of Love’ ਹੈ। ਇਸ ਦੇ ਰਿਲੀਜ਼ ਸਮਾਗਮ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸ਼ਮੂਲੀਅਤ ਨੂੰ ਖ਼ਾਸ ਤੌਰ ’ਤੇ ਦੇਖਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਦਾ ਕਾਂਗਰਸ ਪਾਰਟੀ ਨਾਲ ਲੰਮਾ ਸਿਆਸੀ ਸਫ਼ਰ ਰਿਹਾ ਹੈ।