ਅਟਾਰੀ-ਵਾਹਗਾ ਸਰਹੱਦ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ, ਹੁਣ ਸ਼ਾਮ 4:30 ਵਜੇ ਹੋਵੇਗੀ ਝੰਡਾ ਉਤਾਰਨ ਦੀ ਰਸਮ
ਅਟਾਰੀ ਸਰਹੱਦ (ਅੰਮ੍ਰਿਤਸਰ), 17 ਨਵੰਬਰ 2026: ਭਾਰਤ-ਪਾਕਿਸਤਾਨ ਦੀ ਅਟਾਰੀ-ਵਾਹਗਾ ਕੌਮਾਂਤਰੀ ਸਰਹੱਦ ’ਤੇ ਰੋਜ਼ਾਨਾ ਹੋਣ ਵਾਲੀ ਰੀਟਰੀਟ ਸੈਰੇਮਨੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਦੋਵੇਂ ਦੇਸ਼ਾਂ ਦੇ ਸਰਹੱਦੀ ਸੁਰੱਖਿਆ ਬਲਾਂ ਵਿਚਕਾਰ ਝੰਡਾ ਉਤਾਰਨ ਦੀ ਰਸਮ ਸ਼ਾਮ 4:30 ਵਜੇ ਹੋਵੇਗੀ।
ਇਸ ਸਬੰਧੀ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਵੱਲੋਂ ਅਟਾਰੀ ਸਰਹੱਦ ’ਤੇ ਸਮਾਰੋਹ ਦੇਖਣ ਲਈ ਆਉਣ ਵਾਲੇ ਸੈਲਾਨੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਬੀਐੱਸਐੱਫ ਨੇ ਅਪੀਲ ਕੀਤੀ ਹੈ ਕਿ ਸੈਲਾਨੀ ਆਪਣੇ ਵੱਡੇ ਪਰਸ, ਬੈਟਰੀਆਂ, ਇਲੈਕਟ੍ਰਾਨਿਕ ਉਪਕਰਨ ਅਤੇ ਮੋਬਾਈਲ ਚਾਰਜਰ ਆਦਿ ਆਪਣੇ ਵਾਹਨਾਂ ਵਿੱਚ ਹੀ ਰੱਖ ਕੇ ਆਉਣ, ਤਾਂ ਜੋ ਸੁਰੱਖਿਆ ਜਾਂਚ ਦੌਰਾਨ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ।
ਇਸ ਤੋਂ ਇਲਾਵਾ ਸੈਲਾਨੀਆਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਕੇ ਸਰਹੱਦ ’ਤੇ ਨਾ ਆਉਣ ਦੀ ਹਦਾਇਤ ਵੀ ਦਿੱਤੀ ਗਈ ਹੈ। ਬੀਐੱਸਐੱਫ ਨੇ ਸਮਾਰੋਹ ਦੌਰਾਨ ਆਪਣੇ ਪਰਸ, ਬਟੂਏ ਅਤੇ ਮੋਬਾਈਲ ਫੋਨਾਂ ਦੀ ਸੁਰੱਖਿਆ ਪ੍ਰਤੀ ਵੀ ਸੁਚੇਤ ਰਹਿਣ ਲਈ ਕਿਹਾ ਹੈ।
ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਬੀਐੱਸਐੱਫ ਨੇ ਸੈਲਾਨੀਆਂ ਨੂੰ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।





