ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ’ਤੇ ਅੱਜ ਅੰਮ੍ਰਿਤਸਰ ’ਚ ਅਹਿਮ ਮੀਟਿੰਗ, ਅਗਲੇ ਫੈਸਲੇ ’ਤੇ ਰਹੇਗੀ ਨਜ਼ਰ

Top Trending News ਪੰਜਾਬ

 

 

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ’ਤੇ ਅੱਜ ਅੰਮ੍ਰਿਤਸਰ ’ਚ ਅਹਿਮ ਮੀਟਿੰਗ, ਅਗਲੇ ਫੈਸਲੇ ’ਤੇ ਰਹੇਗੀ ਨਜ਼ਰ

ਅੰਮ੍ਰਿਤਸਰ, 18 ਨਵੰਬਰ 2026: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਅੱਜ ਅੰਮ੍ਰਿਤਸਰ ਵਿਖੇ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਪੰਜਾਬ ਸਰਕਾਰ ਵੱਲੋਂ ਗਠਿਤ ਤਾਲਮੇਲ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਬਣਾਈ ਗਈ ਕਮੇਟੀ ਦੇ ਨੁਮਾਇੰਦੇ ਸ਼ਾਮਲ ਹੋਣਗੇ।

ਜਾਣਕਾਰੀ ਅਨੁਸਾਰ, ਮੀਟਿੰਗ ਦੌਰਾਨ ਐਕਟ ਨਾਲ ਜੁੜੇ ਵੱਖ-ਵੱਖ ਪਹਿਲੂਆਂ, ਪ੍ਰਬੰਧਾਂ ਅਤੇ ਉਠਾਏ ਜਾ ਰਹੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਦੋਵਾਂ ਧਿਰਾਂ ਵੱਲੋਂ ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ ਜਾਣਗੇ, ਤਾਂ ਜੋ ਇਸ ਮਾਮਲੇ ਸਬੰਧੀ ਸਾਂਝੀ ਸਮਝ ਵਿਕਸਿਤ ਕੀਤੀ ਜਾ ਸਕੇ।

ਇਸ ਮੀਟਿੰਗ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਦਾ ਮੁੱਖ ਮਕਸਦ ਐਕਟ ਨੂੰ ਲੈ ਕੇ ਪੈਦਾ ਹੋਏ ਮੁੱਦਿਆਂ ’ਤੇ ਆਪਸੀ ਸਹਿਮਤੀ ਬਣਾਉਣ ਦਾ ਰਾਹ ਲੱਭਣਾ ਹੈ। ਦੋਵਾਂ ਕਮੇਟੀਆਂ ਵਿਚਾਲੇ ਵਿਚਾਰ-ਵਟਾਂਦਰੇ ਤੋਂ ਬਾਅਦ ਸਾਹਮਣੇ ਆਉਣ ਵਾਲੇ ਨਤੀਜਿਆਂ ਦੇ ਆਧਾਰ ’ਤੇ ਅਗਲੀ ਕਾਰਵਾਈ ਬਾਰੇ ਆਪਸੀ ਸਹਿਮਤੀ ਨਾਲ ਫੈਸਲਾ ਲਿਆ ਜਾਵੇਗਾ।

ਹੁਣ ਸਭ ਦੀਆਂ ਨਜ਼ਰਾਂ ਇਸ ਅਹਿਮ ਬੈਠਕ ’ਤੇ ਟਿਕੀਆਂ ਹੋਈਆਂ ਹਨ ਅਤੇ ਦੇਖਣਾ ਹੋਵੇਗਾ ਕਿ ਵਿਚਾਰ-ਚਰਚਾ ਤੋਂ ਬਾਅਦ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਕੀ ਸਹਿਮਤੀ ਬਣਦੀ ਹੈ।