ਵੱਡੀ ਖ਼ਬਰ: ਟਰੰਪ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਪਾਕਿਸਤਾਨੀ ਨਾਗਰਿਕ ਨੂੰ 27 ਸਾਲ ਦੀ ਕੈਦ!

Top Trending News ਕੌਮਾਂਤਰੀ

 

ਵੱਡੀ ਖ਼ਬਰ: ਟਰੰਪ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਪਾਕਿਸਤਾਨੀ ਨਾਗਰਿਕ ਨੂੰ 27 ਸਾਲ ਦੀ ਕੈਦ!

ਵਾਸ਼ਿੰਗਟਨ 18 ਨਵੰਬਰ 2026

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਮੇਤ ਹੋਰ ਉੱਚ ਅਧਿਕਾਰੀਆਂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਇੱਕ ਪਾਕਿਸਤਾਨੀ ਨਾਗਰਿਕ ਨੂੰ ਅਮਰੀਕੀ ਸੰਘੀ ਅਦਾਲਤ ਨੇ 27 ਸਾਲ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ।

ਸਜ਼ਾ ਪ੍ਰਾਪਤ ਕਰਨ ਵਾਲੇ 48 ਸਾਲਾ ਆਸਿਫ਼ ਮਰਚੈਂਟ ਨੂੰ ਬਰੁਕਲਿਨ ਦੀ ਸੰਘੀ ਅਦਾਲਤ ਨੇ 330 ਮਹੀਨਿਆਂ ਦੀ ਕੈਦ ਸੁਣਾਈ। ਅਮਰੀਕੀ ਨਿਆਂ ਵਿਭਾਗ ਨੇ ਜਾਰੀ ਬਿਆਨ ਰਾਹੀਂ ਇਸ ਸਜ਼ਾ ਦੀ ਪੁਸ਼ਟੀ ਕੀਤੀ ਹੈ।

ਅਦਾਲਤ ਅਤੇ ਨਿਆਂ ਵਿਭਾਗ ਦੇ ਅਨੁਸਾਰ, ਆਸਿਫ਼ ਮਰਚੈਂਟ ਈਰਾਨ ਦੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (ਆਈਆਰਜੀਸੀ) ਦਾ ਸਿਖਲਾਈ ਪ੍ਰਾਪਤ ਏਜੰਟ ਸੀ। ਮਾਰਚ 2026 ਵਿੱਚ ਸੰਘੀ ਜਿਊਰੀ ਨੇ ਉਸ ਨੂੰ ਸਰਹੱਦ ਪਾਰ ਅੱਤਵਾਦ ਫੈਲਾਉਣ ਦੀ ਕੋਸ਼ਿਸ਼ ਅਤੇ ਪੈਸੇ ਦੇ ਕੇ ਹੱਤਿਆ ਕਰਵਾਉਣ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਵਿੱਚ ਦੋਸ਼ੀ ਕਰਾਰ ਦਿੱਤਾ ਸੀ।

ਮੰਗਲਵਾਰ ਨੂੰ ਅਮਰੀਕੀ ਜ਼ਿਲ੍ਹਾ ਜੱਜ ਐਰਿਕ ਆਰ. ਕੋਮਿਟੀ ਨੇ ਇਸ ਮਾਮਲੇ ਵਿੱਚ ਉਸ ਨੂੰ ਸਾਢੇ 27 ਸਾਲ ਦੀ ਕੈਦ ਦੀ ਸਜ਼ਾ ਸੁਣਾਈ।