ਭਾਰਤੀ ਜਲ ਸੈਨਾ ਦੀ ਤਾਕਤ ਵਧੇਗੀ! ਇਜ਼ਰਾਈਲ ਨਾਲ 1,976 ਕਰੋੜ ਦਾ ਰੱਖਿਆ ਸਮਝੌਤਾ, ਜੰਗੀ ਜਹਾਜ਼ਾਂ ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ

Top Trending News ਦਿੱਲੀ ਰਾਸ਼ਟਰੀ

 

ਭਾਰਤੀ ਜਲ ਸੈਨਾ ਦੀ ਤਾਕਤ ਵਧੇਗੀ! ਇਜ਼ਰਾਈਲ ਨਾਲ 1,976 ਕਰੋੜ ਦਾ ਰੱਖਿਆ ਸਮਝੌਤਾ, ਜੰਗੀ ਜਹਾਜ਼ਾਂ ਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ

ਨਵੀਂ ਦਿੱਲੀ, 19 ਨਵੰਬਰ 2026: ਭਾਰਤੀ ਜਲ ਸੈਨਾ ਦੀ ਸਮੁੰਦਰੀ ਸੁਰੱਖਿਆ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ ਰੱਖਿਆ ਮੰਤਰਾਲੇ ਨੇ ਵੱਡਾ ਕਦਮ ਚੁੱਕਿਆ ਹੈ। ਮੰਤਰਾਲੇ ਨੇ ਇਜ਼ਰਾਈਲ ਦੀ ਕੰਪਨੀ ਇਜ਼ਰਾਈਲ ਏਅਰੋਸਪੇਸ ਇੰਡਸਟਰੀਜ਼ (IAI) ਨਾਲ 1,976.40 ਕਰੋੜ ਰੁਪਏ ਦਾ ਮਹੱਤਵਪੂਰਨ ਰੱਖਿਆ ਸਮਝੌਤਾ ਕੀਤਾ ਹੈ। ਇਸ ਤਹਿਤ ਜਲ ਸੈਨਾ ਦੇ ਜੰਗੀ ਜਹਾਜ਼ਾਂ ’ਤੇ ਤਾਇਨਾਤ ਬਰਾਕ ਪੁਆਇੰਟ ਡਿਫੈਂਸ ਮਿਜ਼ਾਈਲ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਇਹ ਸਮਝੌਤਾ 18 ਨਵੰਬਰ ਨੂੰ ਨਵੀਂ ਦਿੱਲੀ ਵਿਖੇ ‘ਹੋਰ ਪੂੰਜੀ ਖਰੀਦ ਪ੍ਰਕਿਰਿਆ’ ਤਹਿਤ ਸਹੀਬੱਧ ਕੀਤਾ ਗਿਆ। ਇਸ ਮੌਕੇ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਵੀ ਮੌਜੂਦ ਰਹੇ।

ਰੱਖਿਆ ਮੰਤਰਾਲੇ ਅਨੁਸਾਰ, ਇਸ ਪ੍ਰਾਜੈਕਟ ਦਾ ਮੁੱਖ ਮਕਸਦ ਮੌਜੂਦਾ ਮਿਜ਼ਾਈਲ ਪ੍ਰਣਾਲੀ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨਾ ਅਤੇ ਪੁਰਾਣੇ ਹੋ ਚੁੱਕੇ ਉਪਕਰਨਾਂ ਨੂੰ ਆਧੁਨਿਕ ਤਕਨੀਕ ਨਾਲ ਬਦਲਣਾ ਹੈ। ਇਸ ਦੌਰਾਨ ਸਿਸਟਮ ਦੇ ਹਾਰਡਵੇਅਰ ਅਤੇ ਸਾਫਟਵੇਅਰ ਦੋਵਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਇਸ ਆਧੁਨਿਕੀਕਰਨ ਨਾਲ ਭਾਰਤੀ ਜੰਗੀ ਜਹਾਜ਼ਾਂ ਦੀ ਹਵਾਈ ਹਮਲਿਆਂ ਤੋਂ ਰੱਖਿਆ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ। ਨਾਲ ਹੀ ਮਿਜ਼ਾਈਲ ਪ੍ਰਣਾਲੀ ਦੀ ਮਾਰਕ ਸਮਰੱਥਾ ਅਤੇ ਜੰਗੀ ਕਾਰਗੁਜ਼ਾਰੀ ਨੂੰ ਵੀ ਨਵੀਂ ਮਜ਼ਬੂਤੀ ਮਿਲਣ ਦੀ ਉਮੀਦ ਹੈ।