ਪੰਜਾਬ ’ਚ ਭਾਜਪਾ ਨੂੰ ਮਿਲੀ ਨਵੀਂ ਸਿਆਸੀ ਤਾਕਤ, ਲੁਧਿਆਣਾ, ਮੋਗਾ, ਸੰਗਰੂਰ ਤੇ ਅੰਮ੍ਰਿਤਸਰ ਦੇ ਕਈ ਆਗੂ ਪਾਰਟੀ ’ਚ ਸ਼ਾਮਲ

Top Trending News ਪੰਜਾਬ

 

ਪੰਜਾਬ ’ਚ ਭਾਜਪਾ ਨੂੰ ਮਿਲੀ ਨਵੀਂ ਸਿਆਸੀ ਤਾਕਤ, ਲੁਧਿਆਣਾ, ਮੋਗਾ, ਸੰਗਰੂਰ ਤੇ ਅੰਮ੍ਰਿਤਸਰ ਦੇ ਕਈ ਆਗੂ ਪਾਰਟੀ ’ਚ ਸ਼ਾਮਲ

ਚੰਡੀਗੜ੍ਹ, 19 ਨਵੰਬਰ 2026: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ ਆਪਣਾ ਸਿਆਸੀ ਆਧਾਰ ਹੋਰ ਮਜ਼ਬੂਤ ਕਰਨ ਦਾ ਦਾਅਵਾ ਕੀਤਾ ਹੈ। ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਕਈ ਆਗੂਆਂ ਅਤੇ ਸੈਂਕੜੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਦਾ ਪੱਲਾ ਫੜ ਲਿਆ। ਪਾਰਟੀ ਵਿੱਚ ਹੋਈ ਇਸ ਸ਼ਮੂਲੀਅਤ ਨੂੰ ਪੰਜਾਬ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।

ਲੁਧਿਆਣਾ ਤੋਂ ਸੁਰਿੰਦਰ ਸਿੰਘ ਚੌਹਾਨ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ। ਇਸੇ ਤਰ੍ਹਾਂ ਮੋਗਾ ਤੋਂ ਨਵਦੀਪ ਸਿੰਘ ਸੰਘਾ, ਮਨਦੀਪ ਸਿੰਘ ਗਿੱਲ, ਮਨਪ੍ਰੀਤ ਸਿੰਘ ਰਿੰਕੂ, ਸੁਖਦੀਪ ਸਿੰਘ ਧਾਨੀ ਅਤੇ ਰਵਿੰਦਰ ਕੌਰ ਰਾਣੀ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਅੰਮ੍ਰਿਤਸਰ ਤੋਂ ਜਸਵਿੰਦਰ ਕੌਰ ਸੋਹਲ ਨੇ ਵੀ ਭਾਜਪਾ ਵਿੱਚ ਸ਼ਮੂਲੀਅਤ ਕੀਤੀ।

ਇਸ ਤੋਂ ਇਲਾਵਾ ਸੰਗਰੂਰ ਵਿੱਚ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਲਹਿਰਾਗਾਗਾ ਤੋਂ ਹਾਰਦਿਕ ਨੈਣ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਪਾਰਟੀ ਨਾਲ ਜੁੜੇ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਵੇਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਡਾ. ਹਰਜੋਤ ਕਮਲ ਅਤੇ ਸਾਬਕਾ ਡੀਜੀਪੀ ਪੀ.ਐੱਸ. ਗਿੱਲ ਵੀ ਮੌਜੂਦ ਸਨ।