PCS ਪ੍ਰੀਖਿਆ ਵਿਵਾਦ ’ਚ ਹਾਈ ਕੋਰਟ ਦਾ ਵੱਡਾ ਹੁਕਮ, ਅਗਲੀ ਭਰਤੀ ਪ੍ਰਕਿਰਿਆ ’ਤੇ ਲਾਈ ਰੋਕ

Top Trending News ਸਿੱਖਿਆ \ ਤਕਨਾਲੋਜੀ ਚੰਡੀਗੜ੍ਹ ਪੰਜਾਬ

 

PCS ਪ੍ਰੀਖਿਆ ਵਿਵਾਦ ’ਚ ਹਾਈ ਕੋਰਟ ਦਾ ਵੱਡਾ ਹੁਕਮ, ਅਗਲੀ ਭਰਤੀ ਪ੍ਰਕਿਰਿਆ ’ਤੇ ਲਾਈ ਰੋਕ

ਚੰਡੀਗੜ੍ਹ, 19 ਨਵੰਬਰ 2026: ਪੰਜਾਬ ਸਿਵਲ ਸਰਵਿਸਿਜ਼ (PCS) ਮੁੱਖ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਹਿਮ ਕਦਮ ਚੁੱਕਦਿਆਂ ਅਗਲੀ ਚੋਣ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਅਤੇ ਪੂਰਾ ਰਿਕਾਰਡ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ।

ਇਹ ਪਟੀਸ਼ਨਾਂ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਵੱਲੋਂ 4 ਨਵੰਬਰ 2026 ਨੂੰ ਐਲਾਨੇ ਗਏ PCS (ਐਗਜ਼ੀਕਿਊਟਿਵ ਬ੍ਰਾਂਚ) ਅਤੇ ਅਲਾਇਡ ਸਰਵਿਸਿਜ਼ ਦੀ ਮੁੱਖ ਪ੍ਰੀਖਿਆ ਦੇ ਨਤੀਜਿਆਂ ਨੂੰ ਚੁਣੌਤੀ ਦਿੰਦਿਆਂ ਦਾਇਰ ਕੀਤੀਆਂ ਗਈਆਂ ਸਨ। ਪ੍ਰੀਤੀ ਸ਼ਰਮਾ ਸਮੇਤ ਹੋਰ ਉਮੀਦਵਾਰਾਂ ਨੇ ਚੋਣ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਲਗਾਏ ਹਨ।

ਪਟੀਸ਼ਨਰਾਂ ਨੇ ਲਗਾਤਾਰ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਦੀ ਚੋਣ, ਪੰਜਾਬੀ ਯੋਗਤਾ ਅਤੇ ਉਮਰ ਹੱਦ ਦੇ ਨਿਯਮਾਂ ਵਿੱਚ ਕਥਿਤ ਮਨਮਰਜ਼ੀ, ਪ੍ਰੀਖਿਆ ਕੇਂਦਰਾਂ ਵਿੱਚ ਪ੍ਰਸ਼ਨ ਪੱਤਰਾਂ ਦੀਆਂ ਟੁੱਟੀਆਂ ਸੀਲਾਂ ਅਤੇ ਹਿੱਤਾਂ ਦੇ ਟਕਰਾਅ ਵਰਗੇ ਮੁੱਦੇ ਉਠਾਏ ਹਨ।

ਉਨ੍ਹਾਂ ਨੇ ਸਮੁੱਚੀ ਚੋਣ ਪ੍ਰਕਿਰਿਆ ਰੱਦ ਕਰਨ ਅਤੇ ਸੀਬੀਆਈ ਜਾਂ ਵਿਸ਼ੇਸ਼ ਜਾਂਚ ਟੀਮ (SIT) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਹੁਣ 16 ਦਸੰਬਰ ਦੀ ਸੁਣਵਾਈ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।