ਕਾਲਜ ਜਾਂ ਯੂਨੀਵਰਸਿਟੀ ’ਚ ਦਾਖਲੇ ਤੋਂ ਪਹਿਲਾਂ ਸਾਵਧਾਨ! UGC ਨੇ ਵਿਦਿਆਰਥੀਆਂ ਤੇ ਮਾਪਿਆਂ ਲਈ ਜਾਰੀ ਕੀਤੀ ਐਡਵਾਈਜ਼ਰੀ
ਨਵੀਂ ਦਿੱਲੀ, 20 ਨਵੰਬਰ 2026: ਦੇਸ਼ ਵਿੱਚ ਉੱਚ ਸਿੱਖਿਆ ਹਾਸਲ ਕਰਨ ਦੀ ਯੋਜਨਾ ਬਣਾ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਅਹਿਮ ਚਿਤਾਵਨੀ ਜਾਰੀ ਕੀਤੀ ਹੈ। ਕਮਿਸ਼ਨ ਨੇ ਸਲਾਹ ਦਿੱਤੀ ਹੈ ਕਿ ਕਿਸੇ ਵੀ ਕਾਲਜ ਜਾਂ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਤੋਂ ਪਹਿਲਾਂ ਉਸ ਦੀ ਮਾਨਤਾ, ਕਾਨੂੰਨੀ ਸਥਿਤੀ ਅਤੇ ਡਿਗਰੀ ਜਾਰੀ ਕਰਨ ਦੇ ਅਧਿਕਾਰਾਂ ਦੀ ਪੂਰੀ ਜਾਂਚ ਕੀਤੀ ਜਾਵੇ।
UGC ਅਨੁਸਾਰ, ਵਿਦਿਆਰਥੀਆਂ ਨੂੰ ਸਿਰਫ਼ ਵਿਦਿਅਕ ਸੰਸਥਾਵਾਂ ਦੇ ਇਸ਼ਤਿਹਾਰਾਂ, ਵੈੱਬਸਾਈਟਾਂ, ਬਰੋਸ਼ਰਾਂ ਜਾਂ ਸੋਸ਼ਲ ਮੀਡੀਆ ’ਤੇ ਕੀਤੇ ਦਾਅਵਿਆਂ ਦੇ ਆਧਾਰ ’ਤੇ ਫੈਸਲਾ ਨਹੀਂ ਲੈਣਾ ਚਾਹੀਦਾ। ਸੰਸਥਾ ਵੱਲੋਂ ਮਾਨਤਾ ਅਤੇ ਮਨਜ਼ੂਰੀ ਸਬੰਧੀ ਦਿੱਤੀ ਜਾਣਕਾਰੀ ਦੀ ਪੁਸ਼ਟੀ ਅਧਿਕਾਰਤ ਸਰੋਤਾਂ ਤੋਂ ਕਰਨੀ ਲਾਜ਼ਮੀ ਹੈ।
ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਦਾਖਲੇ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦਾ ਅਕਾਦਮਿਕ ਜਾਂ ਵਿੱਤੀ ਸਮਝੌਤਾ ਕਰਨ ਤੋਂ ਪਹਿਲਾਂ ਵੀ ਸੰਸਥਾ ਦੀ ਪ੍ਰਮਾਣਿਕਤਾ ਜਾਂਚੀ ਜਾਵੇ। ਇਹ ਯਕੀਨੀ ਬਣਾਇਆ ਜਾਵੇ ਕਿ ਸਬੰਧਤ ਸੰਸਥਾ ਨੂੰ UGC ਐਕਟ 1956 ਅਤੇ ਹੋਰ ਲਾਗੂ ਕਾਨੂੰਨਾਂ ਤਹਿਤ ਕੋਰਸ ਚਲਾਉਣ ਅਤੇ ਡਿਗਰੀਆਂ ਪ੍ਰਦਾਨ ਕਰਨ ਦਾ ਅਧਿਕਾਰ ਪ੍ਰਾਪਤ ਹੈ।
UGC ਦੀ ਇਸ ਸਲਾਹ ਦਾ ਮਕਸਦ ਵਿਦਿਆਰਥੀਆਂ ਨੂੰ ਗੁੰਮਰਾਹਕੁੰਨ ਦਾਅਵਿਆਂ ਅਤੇ ਗੈਰ-ਮਾਨਤਾ ਪ੍ਰਾਪਤ ਸੰਸਥਾਵਾਂ ਤੋਂ ਬਚਾਉਣਾ ਹੈ।





