ਗੋਲਡੀ ਬਰਾੜ ’ਤੇ ਕੈਨੇਡਾ ਸਰਕਾਰ ਦਾ ਵੱਡਾ ਐਲਾਨ, ਗ੍ਰਿਫ਼ਤਾਰੀ ਕਰਵਾਉਣ ਵਾਲੇ ਨੂੰ ਮਿਲਣਗੇ 1.62 ਕਰੋੜ ਰੁਪਏ

Top Trending News ਕੌਮਾਂਤਰੀ ਰਾਸ਼ਟਰੀ

 

ਗੋਲਡੀ ਬਰਾੜ ’ਤੇ ਕੈਨੇਡਾ ਸਰਕਾਰ ਦਾ ਵੱਡਾ ਐਲਾਨ, ਗ੍ਰਿਫ਼ਤਾਰੀ ਕਰਵਾਉਣ ਵਾਲੇ ਨੂੰ ਮਿਲਣਗੇ 1.62 ਕਰੋੜ ਰੁਪਏ

ਕੈਨੇਡਾ, 20 ਨਵੰਬਰ 2026: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਭਾਰਤ ਨੂੰ ਲੋੜੀਂਦੇ ਗੈਂਗਸਟਰ ਗੋਲਡੀ ਬਰਾੜ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕੈਨੇਡਾ ਸਰਕਾਰ ਨੇ ਉਸ ਦੀ ਗ੍ਰਿਫ਼ਤਾਰੀ ਵਿੱਚ ਮਦਦਗਾਰ ਸੂਚਨਾ ਦੇਣ ਵਾਲੇ ਵਿਅਕਤੀ ਲਈ 2.50 ਲੱਖ ਕੈਨੇਡੀਅਨ ਡਾਲਰ (ਕਰੀਬ 1.62 ਕਰੋੜ ਰੁਪਏ) ਦੇ ਇਨਾਮ ਦਾ ਐਲਾਨ ਕੀਤਾ ਹੈ।

ਕੈਨੇਡਾ ਦੇ ਭਗੌੜਿਆਂ ਨੂੰ ਫੜਨ ਲਈ ਪੁਲਿਸ ਨਾਲ ਮਿਲ ਕੇ ਕੰਮ ਕਰਨ ਵਾਲੇ ਵਿਸ਼ੇਸ਼ ਪ੍ਰੋਗਰਾਮ ਤਹਿਤ ਇਹ ਇਨਾਮ ਰੱਖਿਆ ਗਿਆ ਹੈ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗੋਲਡੀ ਬਰਾੜ ਬਾਰੇ ਕੋਈ ਵੀ ਭਰੋਸੇਯੋਗ ਜਾਣਕਾਰੀ ਹੋਣ ’ਤੇ ਸਬੰਧਤ ਏਜੰਸੀਆਂ ਨਾਲ ਸਾਂਝੀ ਕੀਤੀ ਜਾਵੇ। ਇਹ ਇਨਾਮ 2 ਨਵੰਬਰ 2027 ਤੱਕ ਵੈਧ ਰਹੇਗਾ।

ਇਸ ਤੋਂ ਪਹਿਲਾਂ ਅਮਰੀਕੀ ਜਾਂਚ ਏਜੰਸੀ ਐੱਫਬੀਆਈ ਵੀ ਗੋਲਡੀ ਬਰਾੜ ਨੂੰ ਆਪਣੀ 10 ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਦੀ ਸੂਚੀ ਵਿੱਚ ਸ਼ਾਮਲ ਕਰ ਚੁੱਕੀ ਹੈ। ਐੱਫਬੀਆਈ ਨੇ ਉਸ ਦੀ ਗ੍ਰਿਫ਼ਤਾਰੀ ਵਿੱਚ ਮਦਦਗਾਰ ਜਾਣਕਾਰੀ ਦੇਣ ਵਾਲੇ ਲਈ 10 ਲੱਖ ਅਮਰੀਕੀ ਡਾਲਰ (ਕਰੀਬ 9.32 ਕਰੋੜ ਰੁਪਏ) ਦੇ ਇਨਾਮ ਦਾ ਐਲਾਨ ਕੀਤਾ ਸੀ। ਦੋਵੇਂ ਦੇਸ਼ਾਂ ਵੱਲੋਂ ਇਨਾਮ ਐਲਾਨੇ ਜਾਣ ਨਾਲ ਗੋਲਡੀ ਬਰਾੜ ਦੀ ਭਾਲ ਨੂੰ ਕੌਮਾਂਤਰੀ ਪੱਧਰ ’ਤੇ ਹੋਰ ਤੇਜ਼ ਕਰਨ ਦਾ ਸੰਕੇਤ ਮਿਲਦਾ ਹੈ।