Big Breaking- ਚੰਡੀਗੜ੍ਹ MC ਚੋਣਾਂ ਦਾ ਐਲਾਨ, 23 ਦਸੰਬਰ ਨੂੰ ਪੈਣਗੀਆਂ ਵੋਟਾਂ; 26 ਨੂੰ ਆਵੇਗਾ ਨਤੀਜਾ

Top Trending News ਚੰਡੀਗੜ੍ਹ

 

Big Breaking- ਚੰਡੀਗੜ੍ਹ MC ਚੋਣਾਂ ਦਾ ਐਲਾਨ, 23 ਦਸੰਬਰ ਨੂੰ ਪੈਣਗੀਆਂ ਵੋਟਾਂ; 26 ਨੂੰ ਆਵੇਗਾ ਨਤੀਜਾ

ਚੰਡੀਗੜ੍ਹ 20 ਨਵੰਬਰ 2026-

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਬਿਗਲ ਵੱਜ ਗਿਆ ਹੈ। ਚੋਣ ਕਮਿਸ਼ਨਰ ਵਿਜੈ ਦੇਵ ਨੇ ਚੋਣਾਂ ਦੇ ਕਾਰਜਕ੍ਰਮ ਦਾ ਐਲਾਨ ਕਰਦਿਆਂ ਦੱਸਿਆ ਕਿ ਨਗਰ ਨਿਗਮ ਲਈ 23 ਦਸੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ, ਜਦਕਿ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਐਲਾਨੇ ਜਾਣਗੇ।

ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਪੂਰੇ ਸ਼ਹਿਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਤੋਂ ਬਾਅਦ ਸਿਆਸੀ ਪਾਰਟੀਆਂ ਅਤੇ ਸੰਭਾਵੀ ਉਮੀਦਵਾਰਾਂ ਦੀਆਂ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੀ ਚੋਣ, ਚੋਣ ਰਣਨੀਤੀ ਤਿਆਰ ਕਰਨ ਅਤੇ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਸਰਗਰਮੀਆਂ ਸ਼ੁਰੂ ਕੀਤੀਆਂ ਜਾਣਗੀਆਂ।

ਚੋਣਾਂ ਦੇ ਐਲਾਨ ਨਾਲ ਚੰਡੀਗੜ੍ਹ ਦਾ ਸਿਆਸੀ ਮਾਹੌਲ ਗਰਮਾਉਣ ਲੱਗਾ ਹੈ। ਹੁਣ ਸਾਰੀਆਂ ਸਿਆਸੀ ਪਾਰਟੀਆਂ ਦੀ ਨਜ਼ਰ ਚੋਣ ਮੈਦਾਨ ਵਿੱਚ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਉਣ ਅਤੇ ਨਗਰ ਨਿਗਮ ਦੀ ਸੱਤਾ ਹਾਸਲ ਕਰਨ ’ਤੇ ਰਹੇਗੀ। 23 ਦਸੰਬਰ ਨੂੰ ਹੋਣ ਵਾਲੀ ਵੋਟਿੰਗ ਤੋਂ ਬਾਅਦ 26 ਦਸੰਬਰ ਨੂੰ ਆਉਣ ਵਾਲੇ ਨਤੀਜੇ ਸ਼ਹਿਰ ਦੀ ਅਗਲੀ ਨਗਰ ਨਿਗਮ ਦੀ ਸਿਆਸੀ ਤਸਵੀਰ ਸਪੱਸ਼ਟ ਕਰਨਗੇ।