BREAKING- MP ਅੰਮ੍ਰਿਤਪਾਲ ਮੁੜ ਡਿਬਰੂਗੜ੍ਹ ਜੇਲ੍ਹ ਲਈ ਰਵਾਨਾ

Top Trending News ਪੰਜਾਬ ਰਾਸ਼ਟਰੀ

 

BREAKING- ਅੰਮ੍ਰਿਤਪਾਲ ਮੁੜ ਡਿਬਰੂਗੜ੍ਹ ਜੇਲ੍ਹ ਲਈ ਰਵਾਨਾ, ਸਖ਼ਤ ਸੁਰੱਖਿਆ ਹੇਠ ਪੰਜਾਬ ਪੁਲਿਸ ਨੇ ਸੰਭਾਲਿਆ ਕਾਫ਼ਲਾ

ਚੰਡੀਗੜ੍ਹ, 21 ਨਵੰਬਰ 2026: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਨੂੰ ਮੁੜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਣ ਲਈ ਰਵਾਨਾ ਹੋ ਗਈ। ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਪੁਲਿਸ ਦਾ ਵਿਸ਼ੇਸ਼ ਕਾਫ਼ਲਾ ਉਨ੍ਹਾਂ ਦੇ ਨਾਲ ਰਿਹਾ।

ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਨੂੰ ਆਪਣੀ ਸਵਰਗੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਅਦਾਲਤ ਵੱਲੋਂ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦਿੱਤੀ ਗਈ ਸੀ। ਇਸ ਤਹਿਤ ਉਹ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਨਿਭਾਈਆਂ।

ਪੈਰੋਲ ਦਾ ਸਮਾਂ ਖ਼ਤਮ ਹੁੰਦਿਆਂ ਹੀ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਬਖ਼ਤਰਬੰਦ ਗੱਡੀ ਵਿੱਚ ਸਖ਼ਤ ਸੁਰੱਖਿਆ ਹੇਠ ਵਾਪਸ ਲਿਜਾਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਕਾਫ਼ਲਾ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ, ਰਾਜਾਸਾਂਸੀ ਲੈ ਕੇ ਪਹੁੰਚਿਆ, ਜਿੱਥੋਂ ਉਨ੍ਹਾਂ ਨੂੰ ਹਵਾਈ ਰਸਤੇ ਮੁੜ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਣਾ ਹੈ।