Political Breaking: ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ‘ਚ ਸ਼ਾਮਲ

Top Trending News ਦਿੱਲੀ ਰਾਸ਼ਟਰੀ

 

Political Breaking: ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ 22 ਨਵੰਬਰ 2026-

ਭਾਰਤੀ ਕ੍ਰਿਕਟ ਟੀਮ ਦੇ ਮਸ਼ਹੂਰ ਸਪਿਨਰ ਗੇਂਦਬਾਜ਼ ਯੁਜਵੇਂਦਰ ਚਾਹਲ ਨੇ ਕ੍ਰਿਕਟ ਦੇ ਮੈਦਾਨ ਤੋਂ ਬਾਅਦ ਹੁਣ ਸਿਆਸਤ ਦੀ ਪਿੱਚ ‘ਤੇ ਆਪਣੀ ਨਵੀਂ ਪਾਰੀ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਯੁਜਵੇਂਦਰ ਚਾਹਲ ਸ਼ਨੀਵਾਰ ਨੂੰ ਅਧਿਕਾਰਤ ਤੌਰ ‘ਤੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਵਿੱਚ ਸ਼ਾਮਲ ਹੋਣ ਦੇ ਨਾਲ ਹੀ ਭਾਜਪਾ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਸੰਗਠਨ ਦੇ ਪੱਧਰ ‘ਤੇ ਇੱਕ ਅਹਿਮ ਜ਼ਿੰਮੇਵਾਰੀ ਵੀ ਸੌਂਪ ਦਿੱਤੀ ਗਈ ਹੈ।

ਸਾਹਮਣੇ ਆਏ ਵੇਰਵਿਆਂ ਅਨੁਸਾਰ, ਭਾਰਤੀ ਜਨਤਾ ਪਾਰਟੀ ਨੇ ਯੁਜਵੇਂਦਰ ਚਾਹਲ ਨੂੰ ਪਾਰਟੀ ਦੇ ਰਾਸ਼ਟਰੀ OBC ਮੋਰਚੇ ਦੀ ਕਾਰਜਕਾਰਨੀ ਵਿੱਚ ਵਿਸ਼ੇਸ਼ ਸੱਦਾ ਮੈਂਬਰ (ਸਪੈਸ਼ਲ ਇਨਵਾਈਟੀ) ਵਜੋਂ ਸ਼ਾਮਲ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਮੋਰਚੇ ਵਿੱਚ ਕੀਤੀਆਂ ਗਈਆਂ ਕਈ ਨਵੀਆਂ ਨਿਯੁਕਤੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਯੁਜਵੇਂਦਰ ਚਾਹਲ ਨੂੰ ਇਹ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ।