ਪੰਜਾਬ ਦੇ ਕਈ ਸ਼ਹਿਰਾਂ ’ਚ ਅੱਜ ਲੱਗਣਗੇ ਲੰਬੇ ਬਿਜਲੀ ਕੱਟ, 9 ਘੰਟੇ ਤੱਕ ਬੰਦ ਰਹੇਗੀ ਸਪਲਾਈ; ਜਾਣੋ ਕਿਹੜੇ ਇਲਾਕੇ ਹੋਣਗੇ ਪ੍ਰਭਾਵਿਤ
ਚੰਡੀਗੜ੍ਹ, 25 ਨਵੰਬਰ 2026: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਅੱਜ ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਬਿਜਲੀ ਲਾਈਨਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਤਕਨੀਕੀ ਸੁਧਾਰਾਂ ਦੇ ਮੱਦੇਨਜ਼ਰ ਸੂਬੇ ਦੇ ਕਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਿਜਲੀ ਸਪਲਾਈ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ਵਿਭਾਗ ਵੱਲੋਂ ਜਾਰੀ ਸਮਾਂ-ਸਾਰਣੀ ਅਨੁਸਾਰ ਵੱਖ-ਵੱਖ ਇਲਾਕਿਆਂ ਵਿੱਚ ਸਵੇਰੇ 9 ਵਜੇ ਤੋਂ ਬਿਜਲੀ ਕੱਟ ਲੱਗਣਗੇ, ਜੋ ਸ਼ਾਮ 6 ਵਜੇ ਤੱਕ ਜਾਰੀ ਰਹਿ ਸਕਦੇ ਹਨ। ਇਸ ਤਰ੍ਹਾਂ ਕੁਝ ਖੇਤਰਾਂ ਵਿੱਚ ਖਪਤਕਾਰਾਂ ਨੂੰ 6 ਤੋਂ 9 ਘੰਟਿਆਂ ਤੱਕ ਬਿਜਲੀ ਤੋਂ ਬਿਨਾਂ ਰਹਿਣਾ ਪੈ ਸਕਦਾ ਹੈ।
ਇਸ ਬੰਦ ਦਾ ਅਸਰ ਪਟਿਆਲਾ ਜ਼ਿਲ੍ਹੇ ਦੇ ਨਾਭਾ, ਸੰਗਰੂਰ, ਲੁਧਿਆਣਾ ਅਤੇ ਮੋਹਾਲੀ ਦੇ ਕਈ ਰਿਹਾਇਸ਼ੀ ਤੇ ਉਦਯੋਗਿਕ ਇਲਾਕਿਆਂ ਵਿੱਚ ਦੇਖਣ ਨੂੰ ਮਿਲੇਗਾ। ਇਸ ਤੋਂ ਇਲਾਵਾ ਗੁਰਦਾਸਪੁਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਵੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
ਬਿਜਲੀ ਅਧਿਕਾਰੀਆਂ ਅਨੁਸਾਰ, ਭਵਿੱਖ ਵਿੱਚ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਲਾਈਨਾਂ ਦੀ ਮੁਰੰਮਤ ਅਤੇ ਬਿਜਲੀ ਤਾਰਾਂ ਦੇ ਨੇੜੇ ਆਉਂਦੇ ਰੁੱਖਾਂ ਦੀ ਕਟਾਈ ਜ਼ਰੂਰੀ ਹੈ। ਵਿਭਾਗ ਨੇ ਲੋਕਾਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਨੂੰ ਇਸ ਕੰਮ ਦੌਰਾਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।





