ਕੇਜਰੀਵਾਲ ਅੱਜ ਆਉਣਗੇ ਲੁਧਿਆਣਾ, MLA ਸੰਜੀਵ ਅਰੋੜਾ ਦੀ ਟੀਮ ਨਾਲ ਕਰਨਗੇ ਚੋਣ ਰਣਨੀਤੀ ’ਤੇ ਮੰਥਨ
ਚੰਡੀਗੜ੍ਹ, 25 ਨਵੰਬਰ 2026: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਪਹੁੰਚ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪਾਰਟੀ ਦੀਆਂ ਸਿਆਸੀ ਅਤੇ ਚੋਣ ਸਰਗਰਮੀਆਂ ਸਬੰਧੀ ਅਹਿਮ ਮੀਟਿੰਗ ਕਰਨਗੇ।
ਮਿਲੀ ਜਾਣਕਾਰੀ ਅਨੁਸਾਰ, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਸੰਜੀਵ ਅਰੋੜਾ ਦੇ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿੱਚ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਭਲਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ‘ਖ਼ੁਸ਼ਹਾਲ ਪੰਜਾਬ ਰੈਲੀ’ ਵਿੱਚ ਵੀ ਸ਼ਿਰਕਤ ਕਰਨਗੇ। ਇਸ ਰੈਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਕੇਜਰੀਵਾਲ ਦੇ ਪੰਜਾਬ ਦੌਰੇ ਨੂੰ ਪਾਰਟੀ ਦੀਆਂ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਅੱਜ ਲੁਧਿਆਣਾ ਵਿੱਚ ਹੋਣ ਵਾਲੀ ਮੀਟਿੰਗ ਅਤੇ ਭਲਕੇ ਮੋਗਾ ਰੈਲੀ ਦੌਰਾਨ ਪਾਰਟੀ ਆਗੂਆਂ ਦੀਆਂ ਸਰਗਰਮੀਆਂ ’ਤੇ ਸਿਆਸੀ ਹਲਕਿਆਂ ਦੀ ਨਜ਼ਰ ਰਹੇਗੀ।





