ਵੱਡੀ ਖ਼ਬਰ: ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਬਾਰੇ ਅਹਿਮ ਫ਼ੈਸਲੇ ਦੀ ਤਿਆਰੀ, ਅੱਜ ਹੋਵੇਗੀ ਕੇਂਦਰੀ ਕੈਬਨਿਟ ਦੀ ਬੈਠਕ

Top Trending News ਦਿੱਲੀ ਰਾਸ਼ਟਰੀ

 

ਵੱਡੀ ਖ਼ਬਰ: ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਬਾਰੇ ਅਹਿਮ ਫ਼ੈਸਲੇ ਦੀ ਤਿਆਰੀ, ਅੱਜ ਹੋਵੇਗੀ ਕੇਂਦਰੀ ਕੈਬਨਿਟ ਦੀ ਬੈਠਕ

ਨਵੀਂ ਦਿੱਲੀ, 27 ਨਵੰਬਰ 2026- ਸੰਸਦ ਦੇ 30 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਅੱਜ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਸੱਦੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਇਹ ਬੈਠਕ ਦੁਪਹਿਰ 1 ਵਜੇ ਨਵੀਂ ਦਿੱਲੀ ਸਥਿਤ ‘ਸੇਵਾ ਤੀਰਥ’ ਵਿਖੇ ਹੋਵੇਗੀ। ਸੂਤਰਾਂ ਅਨੁਸਾਰ ਬੈਠਕ ਵਿੱਚ ਹੱਦਬੰਦੀ ਨਾਲ ਜੁੜੇ ਮਹਿਲਾ ਰਾਖਵੇਂਕਰਨ ਸੋਧ ਬਿੱਲ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਬਿੱਲ ਵਿੱਚ ਕੁਝ ਸੋਧਾਂ ਕਰ ਸਕਦੀ ਹੈ, ਤਾਂ ਜੋ ਲੋਕ ਸਭਾ ਅਤੇ ਸੂਬਾਈ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫ਼ੀਸਦੀ ਰਾਖਵੇਂਕਰਨ ਦੀ ਵਿਵਸਥਾ ਲਾਗੂ ਕਰਨ ਦਾ ਰਾਹ ਪੱਧਰਾ ਹੋ ਸਕੇ। ਬੈਠਕ ਵਿੱਚ ਸੰਸਦ ਦੇ ਆਗਾਮੀ ਇਜਲਾਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਅਹਿਮ ਬਿੱਲਾਂ ਅਤੇ ਸਰਕਾਰ ਦੀ ਵਿਧਾਨਕ ਕਾਰਜ-ਯੋਜਨਾ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਅਨੁਸਾਰ ਲੋਕ ਸਭਾ ਦੀ ਬੈਠਕ 30 ਨਵੰਬਰ ਅਤੇ ਰਾਜ ਸਭਾ ਦੀ ਬੈਠਕ 2 ਦਸੰਬਰ ਤੋਂ ਮੁੜ ਸ਼ੁਰੂ ਹੋਵੇਗੀ। ਦੋਵਾਂ ਸਦਨਾਂ ਦਾ ਇਜਲਾਸ 3 ਦਸੰਬਰ ਨੂੰ ਸਮਾਪਤ ਹੋ ਸਕਦਾ ਹੈ।