ਭਾਜਪਾ ਦੀ ਨੈਸ਼ਨਲ ਲੀਡਰਸ਼ਿਪ ਵੱਲੋਂ ਆਗਾਮੀ ਚੋਣਾਂ ਸਬੰਧੀ ਮੀਟਿੰਗਾਂ ਅੱਜ ਤੋਂ.., ਇਲੈਕਸ਼ਨ ਰਣਨੀਤੀ ’ਤੇ ਹੋਵੇਗੀ ਚਰਚਾ!
ਨਵੀਂ ਦਿੱਲੀ 27 ਨਵੰਬਰ 2026- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਅਹਿਮ ਬੈਠਕ 27 ਅਤੇ 28 ਨਵੰਬਰ ਨੂੰ ਨਵੀਂ ਦਿੱਲੀ ਦੇ ਪੂਸਾ ਕੰਪਲੈਕਸ ਵਿਖੇ ਹੋਣ ਦੀ ਸੰਭਾਵਨਾ ਹੈ। ਇਸ ਬੈਠਕ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।
ਬੈਠਕ ਦੌਰਾਨ ਸਾਲ 2027 ਵਿੱਚ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਭਵਿੱਖੀ ਰਣਨੀਤੀ ਅਤੇ ਚੋਣ ਨਕਸ਼ਾ ਤਿਆਰ ਕਰਨ ਉੱਤੇ ਵਿਸ਼ੇਸ਼ ਧਿਆਨ ਦਿੱਤੇ ਜਾਣ ਦੀ ਉਮੀਦ ਹੈ। ਇਸ ਤੋਂ ਇਲਾਵਾ ਵੱਖ-ਵੱਖ ਸੂਬਿਆਂ ਵਿੱਚ ਪਾਰਟੀ ਦੀ ਸਿਆਸੀ ਸਰਗਰਮੀ ਵਧਾਉਣ, ਜਥੇਬੰਦਕ ਪੱਧਰ ’ਤੇ ਕਾਰਜਕਰਤਾਵਾਂ ਦੀ ਭੂਮਿਕਾ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਪਹੁੰਚ ਵਧਾਉਣ ਵਰਗੇ ਮੁੱਦੇ ਵੀ ਵਿਚਾਰੇ ਜਾ ਸਕਦੇ ਹਨ।
ਇਸ ਦੋ ਰੋਜ਼ਾ ਬੈਠਕ ਨੂੰ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀਆਂ ਜਥੇਬੰਦਕ ਤਿਆਰੀਆਂ ਅਤੇ ਭਵਿੱਖੀ ਸਿਆਸੀ ਦਿਸ਼ਾ ਤੈਅ ਕਰਨ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।





