ਵੱਡੀ ਖ਼ਬਰ: ਦਿੱਲੀ ਪੁਲਿਸ ਵੱਲੋਂ ਜੈਸ਼-ਏ-ਮੁਹੰਮਦ ਨਾਲ ਕਥਿਤ ਸਬੰਧਾਂ ਵਾਲਾ ਸ਼ੱਕੀ ਗ੍ਰਿਫ਼ਤਾਰ
ਨੌਜਵਾਨਾਂ ਨੂੰ ਅੱਤਵਾਦੀ ਜਥੇਬੰਦੀਆਂ ਨਾਲ ਜੋੜਨ ਦੀ ਸਾਜ਼ਿਸ਼ ਦਾ ਖ਼ੁਲਾਸਾ
ਨਵੀਂ ਦਿੱਲੀ 26 ਨਵੰਬਰ 2026-
ਦੇਸ਼ ਵਿੱਚ ਅੱਤਵਾਦੀ ਸਰਗਰਮੀਆਂ ਨੂੰ ਹੱਲਾਸ਼ੇਰੀ ਦੇਣ ਅਤੇ ਭਾਰਤੀ ਨੌਜਵਾਨਾਂ ਨੂੰ ਅੱਤਵਾਦੀ ਜਥੇਬੰਦੀਆਂ ਨਾਲ ਜੋੜ ਕੇ ਗੁਪਤ ਕਾਰਕੁਨਾਂ ਦਾ ਜਾਲ ਵਿਛਾਉਣ ਦੀ ਸਾਜ਼ਿਸ਼ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਪੁਲਿਸ ਦੀ ਵਿਸ਼ੇਸ਼ ਸ਼ਾਖਾ ਨੇ ਅੱਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਨਾਲ ਕਥਿਤ ਸਬੰਧ ਰੱਖਣ ਵਾਲੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਸਮਾਜਿਕ ਸੰਪਰਕ ਮਾਧਿਅਮਾਂ ਰਾਹੀਂ ਭਾਰਤੀ ਨੌਜਵਾਨਾਂ ਨੂੰ ਆਪਣੇ ਜਾਲ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧੀ ਨੌਜਵਾਨਾਂ ਨੂੰ ਅੱਤਵਾਦੀ ਸਰਗਰਮੀਆਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਅਜਿਹੀਆਂ ਕਾਰਵਾਈਆਂ ਲਈ ਤਿਆਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
ਪੁਲਿਸ ਸੂਤਰਾਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਨੂੰ ਵੀ ਸਮਾਜਿਕ ਸੰਪਰਕ ਮਾਧਿਅਮਾਂ ਰਾਹੀਂ ਹੀ ਜੈਸ਼-ਏ-ਮੁਹੰਮਦ ਨਾਲ ਜੋੜਿਆ ਗਿਆ ਸੀ। ਜਾਂਚ ਏਜੰਸੀਆਂ ਹੁਣ ਇਸ ਗੱਲ ਦੀ ਪੜਤਾਲ ਕਰ ਰਹੀਆਂ ਹਨ ਕਿ ਇਸ ਕਥਿਤ ਸਾਜ਼ਿਸ਼ ਪਿੱਛੇ ਕੌਣ-ਕੌਣ ਸ਼ਾਮਲ ਹੈ ਅਤੇ ਦੇਸ਼ ਵਿੱਚ ਇਸ ਜਾਲ ਨਾਲ ਹੋਰ ਕਿੰਨੇ ਵਿਅਕਤੀ ਜੁੜੇ ਹੋਏ ਹਨ।





