ਪਟਿਆਲਾ: ਨਗਰ ਨਿਗਮ ਦੇ 30 ਵਾਰਡਾਂ ਵਿੱਚ ਮੁੜ ਵੋਟਿੰਗ, ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਰੱਖ ਰਹੀ ਹੈ ਨਜ਼ਰ

Top Trending News ਪੰਜਾਬ

 

ਪਟਿਆਲਾ: ਨਗਰ ਨਿਗਮ ਦੇ 30 ਵਾਰਡਾਂ ਵਿੱਚ ਮੁੜ ਵੋਟਿੰਗ, ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਰੱਖ ਰਹੀ ਹੈ ਨਜ਼ਰ

ਪਟਿਆਲਾ 28 ਨਵੰਬਰ 2026

ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ ਅੱਜ ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਦੀ ਨਿਗਰਾਨੀ ਹੇਠ ਮੁੜ ਵੋਟਿੰਗ ਕਰਵਾਈ ਜਾ ਰਹੀ ਹੈ। ਇਸ ਦੌਰਾਨ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ ਵੋਟਿੰਗ ਦੀ ਸਮੁੱਚੀ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਚੱਲ ਰਹੀ ਹੈ।

ਜੈ ਇੰਦਰ ਕੌਰ ਨੇ ਕਿਹਾ ਕਿ ਮੁੜ ਵੋਟਿੰਗ ਵਾਲੇ ਸਾਰੇ ਥਾਵਾਂ ’ਤੇ ਨਿਗਰਾਨੀ ਲਈ ਕੈਮਰੇ ਲਗਾਏ ਗਏ ਹਨ। ਇਸ ਤੋਂ ਇਲਾਵਾ ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਦੇ ਮੈਂਬਰ ਵੀ ਲਗਾਤਾਰ ਵੱਖ-ਵੱਖ ਵੋਟਿੰਗ ਕੇਂਦਰਾਂ ਦਾ ਦੌਰਾ ਕਰ ਰਹੇ ਹਨ ਅਤੇ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਵੋਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਗੜਬੜ ਸਾਹਮਣੇ ਆਉਂਦੀ ਹੈ ਤਾਂ ਕਮੇਟੀ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਭਾਜਪਾ ਦੇ ਨੁਮਾਇੰਦੇ ਹਰ ਵੋਟਿੰਗ ਕੇਂਦਰ ’ਤੇ ਪਹੁੰਚ ਚੁੱਕੇ ਹਨ ਅਤੇ ਪੂਰੀ ਪ੍ਰਕਿਰਿਆ ’ਤੇ ਨਜ਼ਰ ਰੱਖ ਰਹੇ ਹਨ।

ਜ਼ਿਕਰਯੋਗ ਹੈ ਕਿ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ ਮੁੜ ਵੋਟਿੰਗ ਦੌਰਾਨ ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਪ੍ਰਕਿਰਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਗਰਾਨੀ ਪ੍ਰਬੰਧ ਕੀਤੇ ਗਏ ਹਨ।