Weather Update: ਪੰਜਾਬ, ਹਰਿਆਣਾ ਸਮੇਤ ਉੱਤਰੀ ਭਾਰਤ ’ਚ ਵਧੇਗੀ ਠੰਢ, ਕਈ ਸੂਬਿਆਂ ’ਚ ਸੰਘਣੀ ਧੁੰਦ ਦੀ ਚਿਤਾਵਨੀ

Top Trending News ਹਰਿਆਣਾ ਚੰਡੀਗੜ੍ਹ ਦਿੱਲੀ ਪੰਜਾਬ ਰਾਸ਼ਟਰੀ

 

Weather Update: ਪੰਜਾਬ, ਹਰਿਆਣਾ ਸਮੇਤ ਉੱਤਰੀ ਭਾਰਤ ’ਚ ਵਧੇਗੀ ਠੰਢ, ਕਈ ਸੂਬਿਆਂ ’ਚ ਸੰਘਣੀ ਧੁੰਦ ਦੀ ਚਿਤਾਵਨੀ

ਨਵੀਂ ਦਿੱਲੀ 29 ਨਵੰਬਰ 2026- ਦੇਸ਼ ਭਰ ਵਿੱਚ ਮੌਸਮ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਉੱਤਰੀ ਭਾਰਤ ਵਿੱਚ ਠੰਢ ਦਾ ਅਸਰ ਲਗਾਤਾਰ ਵਧ ਰਿਹਾ ਹੈ, ਜਦਕਿ ਕਈ ਸੂਬਿਆਂ ਵਿੱਚ ਸਵੇਰ ਸਮੇਂ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਆਪਣੇ ਤਾਜ਼ਾ ਮੌਸਮੀ ਬੁਲੇਟਿਨ ਵਿੱਚ ਦਿੱਲੀ-ਐੱਨਸੀਆਰ ਸਮੇਤ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਲਈ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਵਿੱਚ ਠੰਢ ਹੋਰ ਵਧ ਸਕਦੀ ਹੈ। ਪਹਿਲੀ ਦਸੰਬਰ ਤੱਕ ਇੱਥੇ ਘੱਟੋ-ਘੱਟ ਤਾਪਮਾਨ ਡਿੱਗ ਕੇ 8 ਤੋਂ 10 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਤਾਪਮਾਨ ਵਿੱਚ ਗਿਰਾਵਟ ਕਾਰਨ ਸਵੇਰ ਅਤੇ ਰਾਤ ਸਮੇਂ ਠੰਢ ਦਾ ਅਸਰ ਵਧੇਰੇ ਮਹਿਸੂਸ ਹੋਵੇਗਾ।

ਦੂਜੇ ਪਾਸੇ, ਦੱਖਣੀ ਭਾਰਤ ਦੇ ਕੁਝ ਸੂਬਿਆਂ ਵਿੱਚ ਮੌਸਮ ਦਾ ਮਿਜ਼ਾਜ ਵੱਖਰਾ ਰਹਿਣ ਦੀ ਸੰਭਾਵਨਾ ਹੈ। ਉੱਥੇ ਮੀਂਹ ਪੈਣ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਮੌਸਮ ਸਬੰਧੀ ਜਾਰੀ ਤਾਜ਼ਾ ਚਿਤਾਵਨੀਆਂ ’ਤੇ ਧਿਆਨ ਦੇਣ ਦੀ ਸਲਾਹ ਦਿੱਤੀ ਹੈ।