ਭਾਰਤ ਨਾਲ ਰਣਨੀਤਕ ਸਾਂਝ ਵਧਾਉਣ ਲਈ ਡੈਨਮਾਰਕ ਉਤਸੁਕ, ਰੱਖਿਆ ਤੇ ਤਕਨੀਕ ਸਮੇਤ ਕਈ ਖੇਤਰਾਂ ’ਚ ਸਹਿਯੋਗ ਵਧਾਉਣ ’ਤੇ ਜ਼ੋਰ!

Top Trending News ਕੌਮਾਂਤਰੀ ਰਾਸ਼ਟਰੀ

 

ਭਾਰਤ ਨਾਲ ਰਣਨੀਤਕ ਸਾਂਝ ਵਧਾਉਣ ਲਈ ਡੈਨਮਾਰਕ ਉਤਸੁਕ, ਰੱਖਿਆ ਤੇ ਤਕਨੀਕ ਸਮੇਤ ਕਈ ਖੇਤਰਾਂ ’ਚ ਸਹਿਯੋਗ ਵਧਾਉਣ ’ਤੇ ਜ਼ੋਰ!

ਨਵੀਂ ਦਿੱਲੀ 29 ਨਵੰਬਰ 2026- ਡੈਨਮਾਰਕ ਭਾਰਤ ਨਾਲ ਆਪਣੇ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਅਤੇ ਵਿਸ਼ਾਲ ਬਣਾਉਣ ਦਾ ਇੱਛੁਕ ਹੈ। ਹੁਣ ਤੱਕ ਦੋਵਾਂ ਦੇਸ਼ਾਂ ਵਿਚਾਲੇ ਮੁੱਖ ਤੌਰ ’ਤੇ ਵਾਤਾਵਰਣ ਸੁਰੱਖਿਆ ਅਤੇ ਹਰਿਤ ਸਹਿਯੋਗ ਨੂੰ ਤਰਜੀਹ ਦਿੱਤੀ ਜਾਂਦੀ ਰਹੀ ਹੈ, ਪਰ ਹੁਣ ਰੱਖਿਆ, ਸੁਰੱਖਿਆ, ਉੱਭਰਦੀ ਤਕਨੀਕ, ਪੁਲਾੜ ਅਤੇ ਵਪਾਰ ਵਰਗੇ ਖੇਤਰਾਂ ਵਿੱਚ ਵੀ ਸਾਂਝ ਵਧਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ।

ਇਸ ਦਿਸ਼ਾ ਵਿੱਚ ਡੈਨਮਾਰਕ ਦੇ ਵਿਦੇਸ਼ ਮੰਤਰੀ ਲਾਰਸ ਲੋਕਕੇ ਰਾਸਮੁਸਨ ਦੀ ਹੋਈ ਦੋ ਰੋਜ਼ਾ ਭਾਰਤ ਯਾਤਰਾ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਵਣਜ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤਾਂ ਕੀਤੀਆਂ।

ਇਨ੍ਹਾਂ ਬੈਠਕਾਂ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸਹਿਯੋਗ ਦੇ ਨਵੇਂ ਮੌਕਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵਾਂ ਧਿਰਾਂ ਨੇ ਰੱਖਿਆ ਅਤੇ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਨੂੰ ਨਵੀਆਂ ਬੁਲੰਦੀਆਂ ਤੱਕ ਲਿਜਾਣ ਅਤੇ ਇੱਕ ਵਿਆਪਕ ਤੇ ਮਜ਼ਬੂਤ ਰਣਨੀਤਕ ਸਾਂਝ ਕਾਇਮ ਕਰਨ ’ਤੇ ਜ਼ੋਰ ਦਿੱਤਾ।