ਗੁਰਦੀਪ ਰੰਧਾਵਾ ਨੇ ਪਿੰਡ ਸ਼ਾਹਸਮਸ ਵਿਖੇ ਚੋਣ ਮੀਟਿੰਗ ਨੂੰ ਕੀਤਾ ਸੰਬੋਧਨ

ਚੋਣਾਂ

ਡੇਰਾ ਬਾਬਾ ਨਾਨਕ, 16 ਨਵੰਬਰ, ਦੇਸ਼ ਕਲਿੱਕ ਬਿਓਰੋ

ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਸਮਸ ਵਿਖੇ ਲੋਕਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ। 

ਗੁਰਦੀਪ ਰੰਧਾਵਾ ਨੇ ਵਿਰੋਧੀਆਂ ਉੱਤੇ ਪਲਟਵਾਰ ਕਰਦਿਆਂ ਕਿਹਾ ਕਿ ਵਿਰੋਧੀ ਮੁਕਾਬਲਾ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਨੂੰ ਅਜਿਹਾ ਇਲਜ਼ਾਮ ਲਾਉਣ ਤੋਂ ਪਹਿਲਾਂ ਆਪਣੀ ਪੀੜੀ ਥੱਲੇ ਛੋਟਾ ਮਾਰਨਾ ਚਾਹੀਦਾ ਹੈ, ਲੋਕਾਂ ਨੂੰ ਪੁਰਾਣਾ ਇਤਿਹਾਸ ਸਾਰਾ ਯਾਦ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਉੱਤੇ ਸਵਾਲ ਚੁੱਕ ਰਹੀ ਹੈ। ਸੁਖਜਿੰਦਰ ਰੰਧਾਵਾ ਦੱਸਣ ਕਿ ਪਿਛਲੀ ਪੰਜ ਸਾਲ ਦੀ ਸਰਕਾਰ ਵਿਚ ਉਨ੍ਹਾਂ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਕਿੰਨੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। 

ਗੁਰਦੀਪ ਰੰਧਾਵਾ ਨੇ ਕਿਹਾ ਕਿ ਵੀ ਆਮ ਆਦਮੀ ਪਾਰਟੀ ਨੇ ਆਮ ਘਰਾਂ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਨੌਕਰੀਆਂ ਦੇ ਕੇ ਨਿਵਾਜਿਆ ਹੈ ਅਤੇ ਕੁਝ ਨੌਜਵਾਨ ਅਜਿਹੇ ਵੀ ਹਨ ਕਿ ਜੋ ਕਿ ਵਿਦੇਸ਼ਾਂ ਚ ਵਸੇ ਹੋਏ ਸਨ ਅਤੇ ਅੱਜ ਉਹ ਪੰਜਾਬ ਦੀ ਧਰਤੀ ਉੱਤੇ ਸਰਕਾਰੀ ਨੌਕਰੀਆਂ ਕਰ ਰਹੇ ਹਨ। 

ਇਸ ਮੌਕੇ ਸਾਬਕਾ ਚੇਅਰਮੈਨ ਸੁੱਚਾ ਸਿੰਘ ਮੰਮਣ, ਬਲਕਾਰ ਸਿੰਘ ਚੈਨੇਵਾਲ, ਪਿੰਡ ਸਾਹਸਮਸ਼ ਦੇ ਸਰਪੰਚ ਕੇਪੀ ਸ਼ਾਹ, ਸਤਵਿੰਦਰ ਸਿੰਘ, ਮਲਵਿੰਦਰ ਸਿੰਘ, ਤਸਵੀਰ ਸਿੰਘ, ਬਖ਼ਸ਼ੀਸ਼ ਸਿੰਘ, ਹਰਵਿੰਦਰ ਸਿੰਘ, ਦਵਿੰਦਰ ਸਿੰਘ, ਸਤਵਿੰਦਰ ਸਿੰਘ ਬਸਰਾ, ਅੰਮ੍ਰਿਤਪਾਲ ਸਿੰਘ ਅਤੇ ਹੋਰ ਪਿੰਡ ਸ਼ਾਹਸਮਸ ਦੇ ਵਾਸੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।