ਬੀਜਿੰਗ, 17 ਨਵੰਬਰ, ਦੇਸ਼ ਕਲਿਕ ਬਿਊਰੋ :
ਚੀਨ ਦੇ ਪੂਰਬੀ ਸ਼ਹਿਰ ਯਿਕਸਿੰਗ ਵਿੱਚ ਸ਼ਨੀਵਾਰ ਨੂੰ ਇੱਕ ਕਾਲਜ ਕੈਂਪਸ ਵਿੱਚ ਇੱਕ ਵਿਦਿਆਰਥੀ ਨੇ ਭੀੜ ਉੱਤੇ ਚਾਕੂ ਨਾਲ ਹਮਲਾ ਕਰ ਦਿੱਤਾ।ਇਸ ਹਮਲੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 17 ਜ਼ਖਮੀ ਹੋ ਗਏ।
ਇਹ ਘਟਨਾ ਵੂਸ਼ੀ ਵੋਕੇਸ਼ਨਲ ਇੰਸਟੀਚਿਊਟ ਆਫ ਆਰਟਸ ਐਂਡ ਟੈਕਨਾਲੋਜੀ ਵਿੱਚ ਸ਼ਾਮ ਕਰੀਬ 6:30 ਵਜੇ ਵਾਪਰੀ। ਪੁਲਸ ਨੇ ਦੱਸਿਆ ਕਿ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪੁਲੀਸ ਅਨੁਸਾਰ ਮੁਲਜ਼ਮ ਨੇ ਹਾਲ ਹੀ ਵਿੱਚ ਗ੍ਰੈਜੂਏਸ਼ਨ ਕੀਤੀ ਸੀ। ਹਮਲੇ ਦਾ ਕਾਰਨ ਇਹ ਦੱਸਿਆ ਗਿਆ ਹੈ ਕਿ ਉਹ ਪ੍ਰੀਖਿਆ ‘ਚ ਫੇਲ ਹੋਣ, ਡਿਗਰੀ ਨਾ ਮਿਲਣ ਅਤੇ ਇੰਟਰਨਸ਼ਿਪ ਲਈ ਘੱਟ ਤਨਖਾਹ ਤੋਂ ਨਾਖੁਸ਼ ਸੀ। ਮਾਮਲੇ ਦੀ ਜਾਂਚ ਜਾਰੀ ਹੈ।

ਪ੍ਰੀਖਿਆ ‘ਚ ਫੇਲ੍ਹ ਹੋਣ ਤੋਂ ਨਾਰਾਜ਼ ਵਿਦਿਆਰਥੀ ਨੇ ਕੀਤਾ ਭੀੜ ‘ਤੇ ਚਾਕੂ ਨਾਲ ਹਮਲਾ, 8 ਲੋਕਾਂ ਦੀ ਮੌਤ 17 ਜ਼ਖਮੀ
Published on: November 17, 2024 7:22 am