ਪੰਜਾਬ ‘ਚ ਧੁੰਦ ਕਾਰਨ ਮਿੰਨੀ ਬੱਸ ਅਤੇ ਬਾਈਕ ਰੇਹੜੇ ਵਿਚਾਲੇ ਜ਼ਬਰਦਸਤ ਟੱਕਰ, ਤਿੰਨ ਲੋਕਾਂ ਦੀ ਮੌਤ ਦੋ ਜ਼ਖ਼ਮੀ 

ਪੰਜਾਬ

ਕਪੂਰਥਲਾ, 17 ਨਵੰਬਰ, ਦੇਸ਼ ਕਲਿਕ ਬਿਊਰੋ :

ਕਪੂਰਥਲਾ ‘ਚ ਧੁੰਦ ਕਾਰਨ ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਪਿੰਡ ਜਗਜੀਤਪੁਰ ਨੇੜੇ ਸ਼ਨੀਵਾਰ ਸਵੇਰੇ ਇਕ ਮਿੰਨੀ ਬੱਸ ਅਤੇ ਬਾਈਕ ਰੇਹੜੇ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ ਇੱਕੋ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ ਹੋ ਗਈ, ਜਦੋਂ ਕਿ ਡੇਢ ਸਾਲ ਦੀ ਬੱਚੀ ਸਮੇਤ ਦੋ ਜਣੇ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਰਾਵਲਪਿੰਡੀ ਦੇ ਐਸਐਚਓ ਕਿਰਪਾਲ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ। 

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਿਰਕ ਦੇ ਵਾਸੀ ਰਾਮਪਾਲ ਨੇ ਦੱਸਿਆ ਕਿ ਉਸ ਦਾ ਬਲਵੀਰ ਕਲੋਨੀ, ਹੁਸ਼ਿਆਰਪੁਰ ਵਾਸੀ ਰਿਸ਼ਤੇਦਾਰ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਉਸ ਨੂੰ ਮਿਲਣ ਲਈ ਬਾਈਕ ਰੇਹੜੇ ‘ਤੇ ਸਵਾਰ ਹੋ ਕੇ ਆਇਆ ਸੀ। ਉਸ ਨੇ ਦੱਸਿਆ ਕਿ ਜਦੋਂ ਇਹ ਲੋਕ ਵਾਪਸ ਹੁਸ਼ਿਆਰਪੁਰ ਵੱਲ ਜਾ ਰਹੇ ਸਨ ਤਾਂ ਪਿੰਡ ਜਗਜੀਤਪੁਰ ਨੇੜੇ ਬਾਈਕ ਰੇਹੜੇ ਦੀ ਮਿੰਨੀ ਬੱਸ ਨਾਲ ਟੱਕਰ ਹੋ ਗਈ। 

ਐਸਐਚਓ ਕਿਰਪਾਲ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਰਜਨੀ ਦੇ ਬਿਆਨਾਂ ’ਤੇ ਮਿੰਨੀ ਬੱਸ ਚਾਲਕ ਜਸਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਰਾਊਂਡਅਪ ਵੀ ਕਰ ਲਿਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।