ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿਖੇ ਦੋ ਗੁੱਟਾਂ ਵਿਚਾਲੇ ਹਿੰਸਕ ਝੜਪ, 15 ਵਿਅਕਤੀ ਗ੍ਰਿਫ਼ਤਾਰ, ਇੰਟਰਨੈੱਟ ’ਤੇ ਪਾਬੰਦੀ

Punjab ਰਾਸ਼ਟਰੀ

ਕੋਲਕਾਤਾ, 18 ਨਵੰਬਰ, ਦੇਸ਼ ਕਲਿਕ ਬਿਊਰੋ :

ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ‘ਚ ਐਤਵਾਰ ਦੇਰ ਰਾਤ ਦੋ ਗੁੱਟਾਂ ਵਿਚਾਲੇ ਹਿੰਸਕ ਝੜਪ ਹੋ ਗਈ। ਸਥਿਤੀ ਨੂੰ ਕਾਬੂ ਕਰਨ ਲਈ ਪੁਲੀਸ ਨੇ ਇਲਾਕੇ ਵਿੱਚ ਇੰਟਰਨੈੱਟ ’ਤੇ ਪਾਬੰਦੀ ਲਾ ਦਿੱਤੀ। ਇਸ ਤੋਂ ਇਲਾਵਾ 15 ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਕਾਰਤਿਕ ਪੂਜਾ ਪੰਡਾਲ ਦੇ ਕੋਲ ਲਗਾਏ ਗਏ ਡਿਜ਼ੀਟਲ ਬੋਰਡ ‘ਤੇ ਇਤਰਾਜ਼ਯੋਗ ਸੰਦੇਸ਼ ਕਾਰਨ ਦੋ ਗੁੱਟਾਂ ਵਿਚਕਾਰ ਝੜਪ ਹੋ ਗਈ। ਇਸ ‘ਚ ਕੁਝ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੋਮਵਾਰ ਸਵੇਰੇ ਸਥਿਤੀ ਕਾਬੂ ਹੇਠ ਆ ਗਈ। ਹਾਲਾਂਕਿ, ਕੁਝ ਖੇਤਰਾਂ ਵਿੱਚ ਬੀਐਨਐਸ ਦੀ ਧਾਰਾ 163 ਲਗਾਈ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।