ਫਰੀਦਕੋਟ ‘ਚ ਕਾਰ ਅਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ, ਦੋ ਨੌਜਵਾਨਾਂ ਦੀ ਮੌਤ ਤਿੰਨ ਗੰਭੀਰ ਜ਼ਖ਼ਮੀ

ਪੰਜਾਬ


ਫ਼ਰੀਦਕੋਟ, 25 ਨਵੰਬਰ, ਦੇਸ਼ ਕਲਿਕ ਬਿਊਰੋ :
ਫਰੀਦਕੋਟ ਦੇ ਸਾਦਿਕ ਰੋਡ ‘ਤੇ ਕਾਰ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਲੜਕੀ ਸਮੇਤ ਦੋ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਤੋਂ ਪੋਸਟਮਾਰਟਮ ਕਰਵਾਇਆ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਪਿੰਡ ਕੰਮੇਆਣਾ ਦਾ ਰਹਿਣ ਵਾਲਾ ਸੁਖਰਾਜ ਸਿੰਘ ਉਰਫ ਰਾਜੂ ਆਪਣੇ ਦੋ ਸਾਥੀਆਂ ਪਰਮਦੀਪ ਸਿੰਘ ਅਤੇ ਮੰਗੂ ਉਰਫ ਪ੍ਰਭਦੀਪ ਨਾਲ ਕਾਰ ਵਿੱਚ ਫਰੀਦਕੋਟ ਤੋਂ ਸਾਦਿਕ ਰੋਡ ਵੱਲ ਜਾ ਰਿਹਾ ਸੀ। ਉਹ ਸ਼ਹਿਰ ਤੋਂ ਥੋੜ੍ਹੀ ਦੂਰੀ ‘ਤੇ ਹੀ ਪਹੁੰਚਿਆ ਸੀ ਕਿ ਉਨ੍ਹਾਂ ਦੀ ਕਾਰ ਅੱਗੇ ਜਾ ਰਹੇ ਟਰੈਕਟਰ-ਟਰਾਲੀ ਨਾਲ ਟਕਰਾ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।