ਪੰਜਾਬ ਦੇ 272 ਹਾਜੀਆਂ ਦਾ ਪਹਿਲਾ ਜੱਥਾ ਸਾਊਦੀ ਅਰਬ ਤੋਂ ਦਿੱਲੀ ਪਹੁੰਚਿਆ

ਮਾਲੇਰਕੋਟਲਾ 04 ਜੁਲਾਈ , ਦੇਸ਼ ਕਲਿੱਕ ਬਿਓਰੋ ਸਾਊਦੀ ਅਰਬ ਗਏ ਹੱਜ ਯਾਤਰੀਆਂ ਦੀ ਜਿੱਥੇ ਹੁਣ ਵਾਪਸੀ ਸ਼ੁਰੂ ਹੋ ਗਈ ਹੈ, ਉੱਥੇ ਹੀ ਹੱਜ ਕਮੇਟੀ ਆਫ ਇੰਡੀਆ ਦੀ ਸਰਪ੍ਰਸਤੀ ਅਤੇ ਪੰਜਾਬ ਸਟੇਟ ਹੱਜ ਕਮੇਟੀ ਦੀ ਅਗਵਾਈ ‘ਚ ਮੁਸਲਿਮ ਧਰਮ ਦੀ ਪਵਿੱਤਰ ਹੱਜ ਯਾਤਰਾ 2025 ਲਈ ਪੰਜਾਬ ਭਰ ਤੋਂ ਗਏ ਕੁੱਲ 310 ਹੱਜ ਯਾਤਰੀਆਂ ‘ਚੋਂ 272 ਹੱਜ ਯਾਤਰੀਆਂ ਦਾ ਪਹਿਲਾ ਵੱਡਾ ਜਥਾ ਅੱਜ ਸਵੇਰੇ ਦਿੱਲੀ ਏਅਰਪੋਰਟ ਪੁੱਜਿਆ। ਹਾਜੀਆਂ ਨੂੰ ਲੈਣ ਲਈ ਭਾਰੀ ਸੰਖਿਆ ‘ਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਦਿੱਲੀ ਏਅਰਪੋਰਟ ਪੁੱਜੇ। ਜਿੱਥੇ ਹਾਜ਼ੀਆਂ ਦਾ ਫੁੱਲਾਂ ਦੀਆਂ ਮਾਲਾਂ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਹਾਜ਼ੀਆਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੇ ਚਿਹਰੇ ‘ਤੇ ਹੱਜ ਯਾਤਰਾ ਪੂਰੀ ਕਰਕੇ ਘਰ ਵਾਪਸ ਆਉਣ ਦੀ ਖੁਸ਼ੀ ਝਲਕ ਰਹੀ ਸੀ।            ਮਦੀਨਾ ਏਅਰਪੋਰਟ ਤੋਂ ਪੰਜਾਬ ਦੇ ਹਾਜੀਆਂ ਦੀ ਪਹਿਲੀ ਉਡਾਣ ਸ਼ੁੱਕਰਵਾਰ ਰਾਤ ਕਰੀਬ 2:00 ਵਜੇ ਰਵਾਨਾ ਹੋਈ ਸੀ ਅਤੇ ਆਪਣੇ ਨਿਰਧਾਰਿਤ ਸਮੇਂ ਸ਼ੁੱਕਰਵਾਰ ਸਵੇਰ ਕਰੀਬ 9:50 ਵਜੇ ਦਿੱਲੀ ਏਅਰਪੋਰਟ ਤੇ ਪਹੁੰਚੀ। ਕਰੀਬ 11:30 ਵਜੇ ਹਾਜੀਆਂ ਨੂੰ ਹੱਜ ਕਮੇਟੀ ਦੇ ਵਲੰਟੀਅਰਾਂ ਨੇ ਉਨ੍ਹਾਂ ਦੇ ਸਮਾਨ ਸਮੇਤ ਏਅਰਪੋਰਟ ਤੋਂ ਬਾਹਰ ਲਿਆਏ। ਇਸ ਦੌਰਾਨ ਹਾਜੀਆਂ ਨੇ ਚੰਗੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।             ਇਸ ਮੌਕੇ ਗੱਲਬਾਤ ਕਰਦਿਆਂ ਮਾਲੇਰਕੋਟਲਾ ਦੇ ਹਾਜੀ ਮੁਹੰਮਦ ਯੂਨਸ ਬਖਸ਼ੀ, ਮਨਜ਼ੂਰ ਅਹਿਮਦ ਚੌਹਾਨ, ਮੁਹੰਮਦ ਅਲੀ, ਪ੍ਰੋ.ਮਨਜ਼ੂਰ ਹਸਨ ਆਦਿ ਹਾਜੀਆਂ ਨੇ ਕਿਹਾ ਕਿ ਉਨ੍ਹਾਂ ਨੇ ਹੱਜ ਦੌਰਾਨ ਅੱਲ੍ਹਾ ਦੇ ਘਰ ‘ਚ ਪੰਜਾਬ ਅਤੇ ਦੇਸ਼ ‘ਚ ਅਮਨ-ਸ਼ਾਂਤੀ ਦੀ ਦੁਆ ਕੀਤੀ। ਉਨ੍ਹਾਂ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਨੇ ਵਧੀਆ ਪ੍ਰਬੰਧ ਕੀਤੇ ਸਨ। ਸਾਊਦੀ ਸਰਕਾਰ ਨੇ ਵੀ ਹਾਜੀਆਂ ਲਈ ਚੰਗੇ ਪ੍ਰਬੰਧ ਕੀਤੇ ਸਨ। ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਈ। ਸਮੂਹ ਹਾਜੀਆਂ ਨੇ ਦੁਨੀਆਂ ‘ਚ ਭਾਈਚਾਰੇ ਅਤੇ ਅਮਨ ਸ਼ਾਂਤੀ ਬਣੇ ਰਹਿਣ ਲਈ ਦੁਆ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਸਪਨਾ ਸੀ ਕਿ ਅੱਲ੍ਹਾ ਦਾ ਘਰ ਦੇਖੀਏ ਅਤੇ ਅੱਲ੍ਹਾ ਨੇ ਸਾਡੀ ਸੁਣੀ ਹੈ, ਸਾਨੂੰ ਅੱਲ੍ਹਾ ਦਾ ਘਰ ਦੇਖਣਾ ਨਸੀਬ ਹੋਇਆ ਹੈ। ਕਿਸੇ ਕਿਸਮ ਦੀ ਸਫਰ ‘ਚ ਕੋਈ ਪ੍ਰੇਸ਼ਾਨੀ ਨਹੀਂ ਹੋਈ।            ਹਾਜੀਆਂ ਦੀ ਅਗਵਾਈ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਹੱਜ ਕਮੇਟੀ ਦੀ ਰਹਿਨੁਮਾਈ ਹੇਠ ਹਾਜੀ ਸਾਹਿਬਾਨਾਂ ਦੀ ਸਹਾਇਤਾ ਲਈ ਸਾਉਦੀ ਅਰਬ ਗਏ ਮਾਸਟਰ ਮੁਹੰਮਦ ਸ਼ਫੀਕ, ਡਾਕਟਰ ਮੁਹੰਮਦ ਮਸ਼ਰੂਫ ਤੇ ਸਮਾਜ ਸੇਵੀ ਮਾਸਟਰ ਅਬਦੁਲ ਅਜ਼ੀਜ਼ ਨੇ ਦੱਸਿਆ ਕਿ ਪੰਜਾਬ ਭਰ ਤੋਂ ਗਏ ਕੁੱਲ 310 ਹੱਜ ਯਾਤਰੀਆਂ ਚੋਂ ਅੱਜ ਪਹਿਲੀ ਫਲਾਈਟ ਰਾਹੀਂ 272 ਹਾਜੀ ਆਏ ਹਨ, ਜਦਕਿ ਪੰਜਾਬ ਦੇ ਬਾਕੀ ਰਹਿੰਦੇ 35 ਹੱਜ ਯਾਤਰੀਆਂ ਦੀ ਦੂਜੀ ਫਲਾਈਟ 09 ਜੁਲਾਈ 2025 ਨੂੰ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਦੀ ਇੱਕ ਮਹਿਲਾ ਹੱਜ ਯਾਤਰੀ ਅਤੇ ਇੱਕ ਮੀਆਂ-ਬੀਬੀ ਜੋੜਾ ਲੰਘੇ ਦਿਨੀਂ ਪੰਜਾਬ ਪਹੰੁਚ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਤੋਂ ਇਸ ਵਾਰ ਗਏ ਕੁੱਲ 310 ਹੱਜ ਯਾਤਰੀਆਂ ‘ਚ 164 ਮਰਦ ਅਤੇ 146 ਔਰਤਾਂ ਸ਼ਾਮਲ ਸਨ। ਵਰਣਨਯੋਗ ਹੈ ਕਿ ਪੰਜਾਬ ਤੋਂ 23 ਮਈ ਨੂੰ ਹੱਜ ਯਾਤਰੀਆਂ ਦੀ ਪਹਿਲੀ ਫਲਾਈਟ ਦਿੱਲੀ ਏਅਰਪੋਰਟ ਤੋਂ ਸਾਊਦੀ ਅਰਬ ਗਈ ਸੀ। ਕਰੀਬ 40 ਦਿਨਾਂ ‘ਚ ਹੱਜ ਦਾ ਸਫਰ ਪੂਰਾ ਹੁੰਦਾ ਹੈ। ਈਦ ਉਲ ਅਜਹਾ (ਬੱਕਰਾ ਈਦ) ਤੇ ਹੱਜ ਪੂਰਾ ਹੋ ਜਾਂਦਾ ਹੈ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਵਾਪਸੀ ਸ਼ੁਰੂ ਹੋ ਜਾਂਦੀ ਹੈ।

Continue Reading

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ

ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿੱਕ ਬਿਓਰੋ ਨਵੀਂ ਦਿੱਲੀ ਵਿੱਚ ਹੋਈ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਤੋਂ ਮਾਲੀਏ ਦੇ ਵਿਸ਼ਲੇਸ਼ਣ ਬਾਰੇ ਮੰਤਰੀ ਸਮੂਹ ਦੀ ਪਹਿਲੀ ਮੀਟਿੰਗ ਦੌਰਾਨ 1 ਜੁਲਾਈ, 2017 ਨੂੰ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਮਾਲੀਏ ਬਾਰੇ ਵਿਆਪਕ ਤੇ ਸੰਖੇਪ ਜਾਣਕਾਰੀ ਪੇਸ਼ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ […]

Continue Reading

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 4 ਜੁਲਾਈ: ਦੇਸ਼ ਕਲਿੱਕ ਬਿਓਰੋVB arrests accountant of MC: ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸ਼ੁੱਕਰਵਾਰ ਨੂੰ ਜਿ਼ਲ੍ਹਾ ਬਰਨਾਲਾ ਦੇ ਨਗਰ ਕੌਂਸਲ (MC) ਧਨੌਲਾ ਵਿਖੇ ਤਾਇਨਾਤ ਲੇਖਾਕਾਰ ( accountant) ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ (arrests) ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ […]

Continue Reading

 ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ITI ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ: ਹਰਜੋਤ ਬੈਂਸ

•18 ਸਾਲ ਦੀ ਉਮਰ ਦੇ ਉੱਦਮੀਆਂ ਦੀਆਂ 40 ਟੀਮਾਂ ਨਿਵੇਸ਼ਕਾਂ, ਕਾਰੋਬਾਰੀਆਂ ਅਤੇ ਮਾਹਿਰਾਂ ਸਾਹਮਣੇ ਆਪਣੇ ਉੱਦਮਾਂ ਨਾਲ ਹੋਣਗੀਆਂ ਰੂਬਰੂ •ਸਰਕਾਰ ਨੇ ਬਿਜਨਸ ਬਲਾਸਟਰ ਪ੍ਰੋਗਰਾਮ ਤਹਿਤ ਪ੍ਰਤੀ ਟੀਮ 16,000 ਰੁਪਏ ਦੀ ਸੀਡ ਫੰਡਿੰਗ ਕੀਤੀ ਪ੍ਰਦਾਨ, ਗਿਆਰ੍ਹਵੀਂ-ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਕਰਨ ਲਈ ਕੀਤਾ ਉਤਸ਼ਾਹਿਤ: ਸਿੱਖਿਆ ਮੰਤਰੀ ਚੰਡੀਗੜ੍ਹ, 4 ਜੁਲਾਈ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਕੂਲ ਸਿੱਖਿਆ […]

Continue Reading

15000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 4 ਜੁਲਾਈ: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ), ਸਬ-ਸਟੇਸ਼ਨ, ਕੰਧਾਲਾ ਜੱਟਾਂ ਜਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਬਲਜੀਤ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ  ਬੁਲਾਰੇ […]

Continue Reading

ਬਾਲ ਭਿੱਖਿਆ ਰੋਕਣ ਲਈ ਟਾਸਕ ਫੋਰਸ ਟੀਮ ਵੱਲੋਂ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 04 ਜੁਲਾਈ: ਦੇਸ਼ ਕਲਿੱਕ ਬਿਓਰੋ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚੋਂ ਬਾਲ ਭਿੱਖਿਆ ਦੀ ਸਮੱਸਿਆ ਨੂੰ ਜੜੋਂ ਮਿਟਾਉਣ ਲਈ ਬਾਲ ਭਿੱਖਿਆ ਰੋਕਣ ਲਈ ਬਾਲ ਭਿੱਖਿਆ ਰੋਕੋ ਟਾਸਕ ਫੋਰਸ ਟੀਮ ਦੁਆਰਾ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ।                […]

Continue Reading

ਆਯੁਸ਼ਮਾਨ ਆਰੋਗਿਆ ਕੇਂਦਰ ਦੁਮੱਣਾ ਵਿਖੇ ਨੈਸ਼ਨਲ ਕਵਾਲਟੀ ਅਸੈਸਮੈਂਟ ਸਟੈਂਡਰਡ ਮੁਲਾਂਕਣ ਹੋਇਆ

ਮੋਰਿੰਡਾ 4 ਜੁਲਾਈ ਭਟੋਆ  ਜਿਲਾ ਰੂਪਨਗਰ ਦੇ ਸਿਵਲ ਸਰਜਨ ਡਾ.ਬਲਵਿੰਦਰ ਕੌਰ ਦੇ  ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਆਯੁਸ਼ਮਾਨ ਆਰੋਗਿਆ ਕੇਂਦਰ ਦੁੱਮਣਾ, ਬਲਾਕ ਚਮਕੌਰ ਸਾਹਿਬ ਵਿੱਚ ਨੈਸ਼ਨਲ ਕਵਾਲਟੀ ਅਸੈਸਮੈਂਟ ਸਟੈਂਡਰਡ ਦੇ ਤਹਿਤ ਮੁਲਾਂਕਣ ਕੀਤਾ ਗਿਆ।ਇਸ ਮੌਕੇ ਤੇ ਡਾ.ਗੋਬਿੰਦ ਟੰਡਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੁਲਾਂਕਣ, […]

Continue Reading

ਪੰਜਾਬ ‘ਚ ਰਿਟਾਇਰਡ DSP ਨੇ ਚਲਾਈਆਂ ਗੋਲੀਆਂ, ਪੁੱਤ ਦੀ ਮੌਤ, ਪਤਨੀ ਸਣੇ ਦੋ ਗੰਭੀਰ ਜ਼ਖਮੀ

ਅੰਮ੍ਰਿਤਸਰ, 4 ਜੁਲਾਈ, ਦੇਸ਼ ਕਲਿਕ ਬਿਊਰੋ:Retired DSP opens fire: ਅੱਜ ਸਵੇਰੇ ਪੰਜਾਬ ‘ਚ ਇਕ ਦਿਲ ਦਹਿਲਾ ਦੇਣ ਵਾਲਾ ਵਾਕਿਆ ਸਾਹਮਣੇ ਆਇਆ, ਜਿੱਥੇ ਸੇਵਾ ਮੁਕਤ ਡੀ.ਐਸ.ਪੀ. (Retired DSP) ਨੇ ਆਪਣੇ ਹੀ ਪੁੱਤਰ ਉੱਤੇ ਗੋਲੀਆਂ (opens fire) ਚਲਾ ਦਿੱਤੀਆਂ। ਸ਼ਹਿਰ ਦੇ ਮਜੀਠਾ ਰੋਡ ‘ਤੇ ਵਾਪਰੇ ਇਸ ਗੋਲੀਕਾਂਡ ਵਿੱਚ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ […]

Continue Reading

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ

ਲੁਧਿਆਣਾ, 4 ਜੁਲਾਈ, ਦੇਸ਼ ਕਲਿਕ ਬਿਊਰੋ :Punjabi youth dies in Canada: ਪੰਜਾਬ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਢਾਈ ਸਾਲ ਪਹਿਲਾਂ ਵਰਕ ਵੀਜ਼ੇ ‘ਤੇ ਕੈਨੇਡਾ ਦੇ ਐਡਮਿੰਟਨ ਗਿਆ ਸੀ। ਮ੍ਰਿਤਕ ਦੀ ਪਛਾਣ ਹਰਕਮਲ (26) ਵਜੋਂ ਹੋਈ ਹੈ, ਜੋ ਲੁਧਿਆਣਾ ਜ਼ਿਲ੍ਹੇ ਪਿੰਡ ਦਾਦ ਦਾ ਰਹਿਣ ਵਾਲਾ […]

Continue Reading

ਕੈਬਨਿਟ ਮੰਤਰੀ ਦੇ ਕਾਫ਼ਲੇ ਦੀ ਗੱਡੀ, ਟਰੱਕ ਨਾਲ ਟਕਰਾਈ, ਸਬ ਇੰਸਪੈਕਟਰ ਸਣੇ 3 ਪੁਲਿਸ ਮੁਲਾਜ਼ਮ ਜ਼ਖ਼ਮੀ

ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿਕ ਬਿਊਰੋ :ਸੂਬੇ ਦੇ ਕੈਬਨਿਟ ਮੰਤਰੀ ਦੇ ਕਾਫ਼ਲੇ ਦੀ ਗੱਡੀ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 3 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। 2 ਨੂੰ ਬਿਹਤਰ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ। ਇੱਕ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਹਰਿਆਣਾ ਦੇ ਕੈਬਨਿਟ ਮੰਤਰੀ ਰਣਬੀਰ […]

Continue Reading